ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਿਹਤਮੰਦ ਪੰਜਾਬ ਲਈ ਇਕ ਹੋਰ ਵੱਡਾ ਉਪਰਾਲਾ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਹੁਣ ਪੰਜਾਬ ਦੇ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਅਤੇ ਔਰਤਾਂ ਲਈ ਮਾਰਕਫੈੱਡ ਰਾਸ਼ਨ ਦੀ ਸਪਲਾਈ ਕੀਤੀ ਜਾਵੇਗੀ। ਇਸ ਸਬੰਧੀ ਸਮਾਜਿਕ ਸੁਰੱਖਿਆ ਵਿਭਾਗ ਅਤੇ ਮਾਰਕਫੈੱਡ ਵਿਚਾਲੇ ਸਮਝੌਤਾ ਹੋਇਆ ਹੈ ਕਿ ਹੁਣ ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਦੀ ਸਪਲਾਈ ਮਾਰਕਫੈੱਡ ਕਰੇਗੀ।
ਅੱਜ ਮੁੱਖ ਮੰਤਰੀ ਮਾਨ ਵੱਲੋਂ ਆਂਗਣਵਾੜੀ ਕੇਂਦਰਾਂ ‘ਚ ਮਾਰਕਫੈੱਡ ਦੇ ਸਹਿਯੋਗ ਨਾਲ ਬੱਚਿਆਂ ਅਤੇ ਔਰਤਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਦੀ ਸ਼ੁਰੂਆਤ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਹੁਣ ਬਿਨਾਂ ਕਿਸੇ ਦੇਰੀ ਤੋਂ ਆਂਗਣਵਾੜੀ ਕੇਂਦਰਾਂ ਵਿਚ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਲਾਰੈਂਸ ਗੈਂਗ ਦੇ ਨਾਂ ‘ਤੇ ਕਾਰੋਬਾਰੀ ਤੋਂ ਮੰਗੀ ਫਿਰੌਤੀ, ਨਾ ਦੇਣ ‘ਤੇ ਦਿੱਤੀ ਜਾਨੋਂ ਮਾਰਨ ਦੀ ਧਮਕੀ
ਉਨ੍ਹਾਂ ਕਿਹਾ ਕਿ ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦਨ ਮਾਰਕਫੈੱਡ ਦੇ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਮੁਤਾਬਿਕ ਇਸ ਫੈਸਲੇ ਰਾਹੀਂ ਆਂਗਣਵਾੜੀ ਸੈਂਟਰਾਂ ਨੂੰ ਭ੍ਰਿਸਟਾਚਾਰ ਮੁਕਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਨ੍ਹਾਂ ਚ ਮਿਲਣ ਵਾਲੇ ਰਾਸ਼ਨ ਦੀ ਗੁਣਵੱਤਾ ਵਿੱਚ ਸੁਧਰ ਵੀ ਵੇਖਣ ਨੂੰ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -: