ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਨਸ਼ੇ ਨੂੰ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਮੁਹਿੰਮ ਤਹਿਤ ਜਸਕਰਨ ਸਿੰਘ ਆਈਪੀਐੱਸ, ਕਮਿਸ਼ਨਰ ਪਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ ਸਪੈਸ਼ਲ ਮੁਹਿੰਮ ਚਲਾਈ ਗਈ ਹੈ ਜਿਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਨੇ ਦਿੱਲੀ ਤੇ ਬਿਹਾਰ ਤੋਂ ਚਾਰ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲ 3.63 ਲੱਖ ਨਸ਼ੀਲੀਆਂ ਗੋਲੀਆਂ ਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਸੈਸ਼ਨ ਜੱਜ ਨੇ ਸੁਪਰੀਮ ਕੋਰਟ ਨੂੰ ਦੱਸਿਆ, ਲਖੀਮਪੁਰ ਹਿੰਸਾ ਮਾਮਲੇ ਦੀ ਸੁਣਵਾਈ ‘ਚ ਲੱਗਣਗੇ 5 ਸਾਲ
ਦੱਸ ਦੇਈਏ ਕਿ ਹੁਣ ਤੱਕ ਪੁਲਿਸ ਨੇ ਉਤਰਾਖੰਡ, ਦਿੱਲੀ, ਬਿਹਾਰ ਤੋਂ ਕੌਮਾਂਤਰੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 7.98.720 ਨਸ਼ੀਲੀਆਂ ਗੋਲੀਆਂ ਕੈਪਸੂਲ ਤੇ 4.29 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: