ਲੁਧਿਆਣਾ ਵਿੱਚ ਬੁੱਧਵਾਰ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ । ਇੱਥੇ ਹੀ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ । ਦੋਵੇਂ ਬੱਚੇ ਘਰ ਦੀ ਛੱਤ ‘ਤੇ ਪਤੰਗ ਉਡਾ ਰਹੇ ਸਨ । ਇਸ ਵਿਚਾਲੇ ਉਸ ਦੀ ਡੋਰ ਹਾਈ ਵੋਲਟੇਜ ਦੀਆਂ ਤਾਰਾਂ ਵਿੱਚ ਫਸ ਗਈ । ਬੱਚਾ ਤਾਰ ਤੋਂ ਡੋਰ ਛਡਾਉਣ ਗਿਆ ਸੀ ਕਿ ਅਚਾਨਕ ਡੋਰ ਵਿੱਚ ਕਰੰਟ ਆ ਗਿਆ । ਇਸ ਕਾਰਨ ਉਸਦੀ ਮੌਤ ਹੋ ਗਈ । ਉੱਥੇ ਹੀ ਦੂਜੇ ਬੱਚੇ ਨੇ ਸ਼ੋਰ ਮਚਾਇਆ ਤਾਂ ਲੋਕਾਂ ਨੇ ਕਿਸੇ ਤਰ੍ਹਾਂ ਕਰੰਟ ਦੀ ਚਪੇਟ ਤੋਂ ਬਚਾਇਆ । ਲੋਕ ਝੁਲਸੇ ਬੱਚੇ ਨੂੰ ਨਿੱਜੀ ਹਸਪਤਾਲ ਲੈ ਕੇ ਗਏ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ । ਮਰਨ ਵਾਲੇ ਬੱਚੇ ਦਾ ਨਾਂ ਮਨਕੀਰਤ ਸਿੰਘ ਹੈ, ਉਸ ਦੀ ਉਮਰ 7 ਸਾਲ ਸੀ।
ਜ਼ਖਮੀ ਦੀ ਪਛਾਣ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ । ਅਮਨਪ੍ਰੀਤ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ ਹਨ । ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ।
ਇਹ ਵੀ ਪੜ੍ਹੋ: ਜਲੰਧਰ : ਬੰਦੂਕ ਦੀ ਨੋਕ ‘ਤੇ ਕੋਟਕ ਮਹਿੰਦਰਾ ਬੈਂਕ ‘ਚ ਲੁੱਟ, 9 ਲੱਖ ਦੀ ਨਕਦੀ ਲੈ ਕੇ ਲੁਟੇਰੇ ਹੋਏ ਫਰਾਰ
ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਨਕੀਰਤ ਨੂੰ ਡੋਰ ਤੋਂ ਛੁਡਾਉਣ ਗਿਆ ਸੀ ਕਿ ਅਚਾਨਕ ਉਸ ਨੂੰ ਵੀ ਕਰੰਟ ਲੱਗ ਗਿਆ । ਕਰੰਟ ਲੱਗਣ ਕਾਰਨ ਉਸ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ । ਉਸ ਨੇ ਰੌਲਾ ਪਾਇਆ, ਜਿਸ ’ਤੇ ਲੋਕ ਇਕੱਠੇ ਹੋ ਗਏ । ਜਿਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ । ਹਸਪਤਾਲ ਵਿੱਚ ਮਨਕੀਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਮਨਕੀਰਤ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇਹ ਅੱਜ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -: