ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਯੂਪੀ ਸੁਲਤਾਨਪੁਰ ਦੀ ਅਦਾਲਤ ਨੇ 3 ਮਹੀਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ‘ਤੇ 1500 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ, 21 ਸਾਲ ਪੁਰਾਣੇ ਮਾਮਲੇ ‘ਚ ਇਹ ਸਜ਼ਾ ਸੁਣਾਈ ਗਈ ਹੈ।
ਅਦਾਲਤ ਦੇ ਹੁਕਮਾਂ ਤੋਂ ਬਾਅਦ ਜਦੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਆਪਣੇ ਸਮਰਥਕਾਂ ਨਾਲ ਅਦਾਲਤ ਦੇ ਕੰਪਲੈਕਸ ਤੋਂ ਬਾਹਰ ਆਏ ਤਾਂ ਉਨ੍ਹਾਂ ਕਿਹਾ ਕਿ ਉਹ ਆਪਣਾ ਕੇਸ ਉਪਰਲੀ ਅਦਾਲਤ ਵਿੱਚ ਪੇਸ਼ ਕਰਨਗੇ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸੁਲਤਾਨਪੁਰ ਜ਼ਿਲ੍ਹਾ ਅਦਾਲਤ ਨੇ 21 ਸਾਲ ਪੁਰਾਣੇ ਇੱਕ ਮਾਮਲੇ ਵਿੱਚ 3 ਮਹੀਨੇ ਦੀ ਸਜ਼ਾ ਸੁਣਾਈ ਹੈ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ 2001 ‘ਚ ਸੁਲਤਾਨਪੁਰ ਜ਼ਿਲੇ ‘ਚ ਬਿਜਲੀ ਕੱਟਾਂ ਤੋਂ ਪੀੜਤ ਲੋਕਾਂ ਲਈ ਸੰਘਰਸ਼ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ 3 ਮਹੀਨੇ ਦੀ ਸਜ਼ਾ ਅਤੇ 1500 ਰੁਪਏ ਜੁਰਮਾਨਾ ਕੀਤਾ ਹੈ।
ਸੁਲਤਾਨਪੁਰ ਦੇ ਐਮਪੀ ਐਮਐਲਏ ਕੋਰਟ ਦੇ ਜੱਜ ਯੋਗੇਸ਼ ਯਾਦਵ ਨੇ ‘ਆਪ’ ਸੰਸਦ ਮੈਂਬਰ ਨੂੰ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਨੂੰ 3 ਸਾਲ ਤੋਂ ਘੱਟ ਦੀ ਸਜ਼ਾ ਦੇ ਪ੍ਰਬੰਧਾਂ ਤਹਿਤ ਜ਼ਮਾਨਤ ਮਿਲ ਗਈ ਹੈ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਹੁਣ ਉੱਚ ਅਦਾਲਤ ਜਾਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤੋਂ ਇਲਾਵਾ ਅਨੂਪ ਸਾਂਡਾ (ਸਾਬਕਾ ਵਿਧਾਇਕ ਸਪਾ), ਸੁਭਾਸ਼ ਚੌਧਰੀ (ਸਾਬਕਾ ਸ਼ਹਿਰੀ ਪ੍ਰਧਾਨ ਭਾਜਪਾ), ਕਮਲ ਸ਼੍ਰੀਵਾਸਤਵ (ਸਾਬਕਾ ਕੌਂਸਲਰ ਅਤੇ ਐਡਵੋਕੇਟ ਕਾਂਗਰਸ), ਸੰਤੋਸ਼ ਚੌਧਰੀ (ਸਮਾਜਕ ਕਾਂਗਰਸ) ਨੂੰ ਵੀ ਸਜ਼ਾ ਸੁਣਾਈ ਗਈ ਹੈ।