ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਭਾਰਤੀ ਜਨਤਾ ਪਾਰਟੀ ਨੇ ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪੱਗ ਬੰਨ੍ਹਣ ਤੋਂ ਇਨਕਾਰ ਕਰ ਦਿੱਤਾ ਹੈ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ‘ਅਜੇ ਨਹੀਂ ਬੰਨ੍ਹਾਂਗਾ – ਕੈਮਰਾ ਅਤੇ ਮੀਡੀਆ ਵਾਲੇ ਨਹੀਂ ਸਨ ਤਾਂ ਰਾਹੁਲ ਗਾਂਧੀ ਨੇ ਸਿਰ ‘ਤੇ ਦਸਤਾਰ ਸਜਾਉਣ ਤੋਂ ਮਨ੍ਹਾ ਕਰ ਦਿੱਤਾ। ਭਾਰਤ ਜੋੜੋ ਯਾਤਰਾ ਵਿੱਚ ‘ਟੀ-ਸ਼ਰਟ’ ਤੋਂ ‘ਦਸਤਾਰ’ ਤੱਕ… ਹਰ ਹਰਕਤ ਇੱਕ ਨੌਟੰਕੀ ਅਤੇ ਲਿਖੀ ਹੋਈ ਸਕ੍ਰਿਪਟ ਦਾ ਹਿੱਸਾ ਹੈ। ਗਾਂਧੀ ਪਰਿਵਾਰ ਦਾ ਸਿੱਖ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ’।
ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵੀਰਵਾਰ ਨੂੰ ਲੁਧਿਆਣਾ ਦੇ ਸਮਰਾਲਾ ਪਹੁੰਚੀ। ਇੱਥੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਦਿੱਲੀ ਲਈ ਰਵਾਨਾ ਹੋ ਗਏ। ਯਾਤਰਾ ਲਾਡੋਵਾਲ ਟੋਲ ਨੇੜੇ ਕੁਲਵਿੰਦਰ ਫਾਰਮ ਵਿਖੇ ਰੁਕੀ। ਯਾਤਰੀ ਇੱਥੇ ਦੋ ਦਿਨ ਰੁਕਣਗੇ ਅਤੇ 14 ਜਨਵਰੀ ਨੂੰ ਸਵੇਰੇ ਜਲੰਧਰ ਲਈ ਰਵਾਨਾ ਹੋਣਗੇ। ਉਸੇ ਦਿਨ ਰਾਹੁਲ ਗਾਂਧੀ ਫਿਰ ਯਾਤਰਾ ‘ਚ ਸ਼ਾਮਲ ਹੋਣਗੇ। ਭਾਵੇਂ ਇੱਕ ਦਿਨ ਦਾ ਆਰਾਮ ਲੋਹੜੀ ਨਾਲ ਜੋੜਿਆ ਜਾ ਰਿਹਾ ਹੈ ਪਰ ਅੰਦਰ ਦੀ ਗੱਲ ਇਹ ਹੈ ਕਿ ਰਾਹੁਲ ਗਾਂਧੀ ਆਪਣੀ ਭੈਣ ਪ੍ਰਿਅੰਕਾ ਗਾਂਧੀ ਦਾ ਜਨਮ ਦਿਨ ਮਨਾਉਣ ਲਈ ਦਿੱਲੀ ਪਹੁੰਚ ਗਏ ਹਨ। ਪ੍ਰਿਅੰਕਾ ਦਾ ਜਨਮਦਿਨ 12 ਜਨਵਰੀ ਨੂੰ ਹੈ।
ਇਹ ਵੀ ਪੜ੍ਹੋ : ਟੀਮ ਇੰਡੀਆ ਦਾ ਧਮਾਲ, ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾਇਆ, ਰਾਹੁਲ ਨੇ ਕੀਤਾ ਕਮਾਲ
ਵੀਰਵਾਰ ਸਵੇਰੇ ਪਾਇਲ ਤੋਂ ਸ਼ੁਰੂ ਹੋਈ ਇਹ ਯਾਤਰਾ ਸ਼ਾਮ ਤੱਕ ਜਾਰੀ ਰਹਿਣ ਦੀ ਬਜਾਏ ਬਾਅਦ ਦੁਪਹਿਰ ਸਮਰਾਲਾ ਚੌਕ ਵਿਖੇ ਰੈਲੀ ਕਰਨ ਤੋਂ ਬਾਅਦ ਖ਼ਤਮ ਹੋ ਗਈ। ਰਾਹੁਲ ਗਾਂਧੀ ਦਾ ਅਚਾਨਕ ਦਿੱਲੀ ਜਾਣਾ ਚਰਚਾ ਦਾ ਵਿਸ਼ਾ ਬਣ ਗਿਆ ਸੀ। ਚਰਚਾ ਇਹ ਸੀ ਕਿ ਉਹ ਲਾਡੋਵਾਲ ਟੋਲ ਤੱਕ ਕਿਉਂ ਨਹੀਂ ਗਏ? ਪਾਰਟੀ ਦੇ ਇਕ ਸੀਨੀਅਰ ਨੇਤਾ ਮੁਤਾਬਕ ਰਾਹੁਲ ਗਾਂਧੀ ਦੀ ਭੈਣ ਪ੍ਰਿਅੰਕਾ ਦਾ ਜਨਮ ਦਿਨ ਹੈ ਅਤੇ ਉਹ ਵੀਰਵਾਰ ਰਾਤ ਨੂੰ ਉਨ੍ਹਾਂ ਦੇ ਘਰ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: