ਲੋਹੜੀ ਮੌਕੇ ਮਾਨ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਅਗਲੇ ਤਿੰਨ ਮਹੀਨਿਆਂ ਵਿਚ 1 ਜੁਲਾਈ 2015 ਤੋਂ 119 ਫੀਸਦੀ ਮਹਿੰਗਾਈ ਭੱਤਾ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਵਧੀਕ ਐਡਵੋਕੇਟ ਜਨਰਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਸਬੰਧੀ ਹਲਫ਼ਨਾਮਾ ਦਿੱਤਾ ਹੈ।
ਸੂਬੇ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੀ ਡਵੀਜ਼ਨ ਬੈਂਚ ਨੇ ਮੰਨਿਆ ਕਿ ਸਾਰੇ ਮੁਲਾਜ਼ਮ ਲਾਭ ਦੇ ਹੱਕਦਾਰ ਹਨ। ਉਨ੍ਹਾਂ ਨੇ ਇਹ ਵੀ ਸਵੀਕਾਰ ਕੀਤਾ ਕਿ ਬਰਾਬਰ ਦਰਜੇ ਦੇ ਕਰਮਚਾਰੀਆਂ ਨਾਲ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ।
ਕੁਲਜੀਤ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਭੱਤਿਆਂ ਲਈ ਅਦਾਲਤ ਦਾ ਰੁਖ਼ ਕੀਤਾ ਸੀ। ਪਟੀਸ਼ਨਰਾਂ ਨੇ ਨਾਲ ਸਮਾਨਤਾ ਦੇ ਆਧਾਰ ‘ਤੇ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ। ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰਕੇ ਕਪੂਰ ਨੇ ਮੰਨਿਆ ਕਿ ਸਰਕਾਰੀ ਮੁਲਾਜ਼ਮ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਦੇ ਹੱਕਦਾਰ ਹਨ। ਜਸਟਿਸ ਖੇਤਰਪਾਲ ਨੇ ਉਸ ਦੇ ਬਿਆਨ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਕਿ ਨਾ ਸਿਰਫ਼ ਪਟੀਸ਼ਨਰਾਂ ਸਗੋਂ ਸਾਰੇ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਦੇ ਅੰਦਰ ਲਾਭ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: