ਪੰਜਾਬ ਦੇ ਜਲੰਧਰ ਸ਼ਹਿਰ ‘ਚ ਹੋਈ ਲੁੱਟ-ਖੋਹ ਦੀ ਘਟਨਾ ਤੋਂ ਪ੍ਰੇਸ਼ਾਨ ਨੇਪਾਲੀ ਨੌਜਵਾਨ ਨੇ ਵਿਰੋਧ ਕਰਨ ਦਾ ਅਨੋਖਾ ਤਰੀਕਾ ਅਪਣਾਇਆ। ਜਦੋਂ ਨੌਜਵਾਨ ਵੱਲੋਂ ਲੁੱਟ ਦੀ ਸੂਚਨਾ ਦੇਣ ਦੇ ਬਾਵਜੂਦ ਪੁਲਿਸ ਮੌਕੇ ’ਤੇ ਨਾ ਪੁੱਜੀ ਤਾਂ ਉਸ ਨੇ ਆਪਣੀ ਬਾਈਕ ਨੂੰ ਅੱਗ ਲਗਾ ਦਿੱਤੀ।
ਇਸ ਤੋਂ ਬਾਅਦ ਉਹ ਆਪਣੇ ਕੱਪੜੇ ਲਾਹ ਕੇ ਬੈਠ ਗਿਆ। ਨੇਪਾਲੀ ਨੌਜਵਾਨ ਨੇ ਦੱਸਿਆ ਕਿ ਲੁਟੇਰਿਆਂ ਨੇ ਉਸ ਦਾ ਮੋਬਾਈਲ ਅਤੇ 34 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਹੈ। ਲੁੱਟ ਦੀ ਵਾਰਦਾਤ ਬਾਜ਼ਾਰ ‘ਚ ਸਭ ਦੇ ਸਾਹਮਣੇ ਹੋਈ ਤੇ ਔਰਤ ਨੇ ਵੀ ਬਚਾਉਣ ਦੀ ਕੋਸ਼ਿਸ਼ ਕੀਤੀ। ਵਿਆਹਾਂ ਵਿੱਚ ਕੇਟਰਿੰਗ ਦਾ ਕੰਮ ਕਰਨ ਵਾਲੇ ਸੂਰਜ ਥਾਪਾ ਨੇ ਦੱਸਿਆ ਕਿ ਉਹ ਮਕਸੂਦਾਂ ਤੋਂ ਆ ਰਿਹਾ ਸੀ। ਗੁਲਾਬ ਦੇਵੀ ਰੋਡ ‘ਤੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੇੜੇ 3 ਲੁਟੇਰਿਆਂ ਨੇ ਉਸਦਾ ਰਸਤਾ ਰੋਕ ਲਿਆ। ਲੁਟੇਰਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਸੀ। ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਦੇ ਹੋਏ ਉਸ ਦੇ ਕੋਟ ਦੀ ਜੇਬ ‘ਚੋਂ ਲਿਫਾਫੇ ‘ਚ ਰੱਖੇ 34 ਹਜ਼ਾਰ ਰੁਪਏ ਅਤੇ ਮੋਬਾਇਲ ਕੱਢ ਲਿਆ ਅਤੇ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਦੋਂ ਕਾਫੀ ਦੇਰ ਤੱਕ ਪੁਲੀਸ ਮੌਕੇ ’ਤੇ ਨਾ ਪੁੱਜੀ ਤਾਂ ਉਸ ਨੇ ਬਾਈਕ ਨੂੰ ਅੱਗ ਲਾ ਕੇ ਪ੍ਰਦਰਸ਼ਨ ਕੀਤਾ। ਨੇਪਾਲੀ ਨੇ ਕਿਹਾ ਕਿ ਦੂਜੇ ਦੇਸ਼ਾਂ ਅਤੇ ਰਾਜਾਂ ਤੋਂ ਆਉਣ ਵਾਲੇ ਪੰਜਾਬ ਵਿੱਚ ਸੁਰੱਖਿਅਤ ਨਹੀਂ ਹਨ। ਬਾਈਕ ਨੂੰ ਸਾੜਨ ਬਾਰੇ ਪੁੱਛੇ ਜਾਣ ‘ਤੇ ਉਸ ਨੇ ਕਿਹਾ ਕਿ ਇਹ ਗੁੱਸੇ ‘ਚ ਸਾੜਿਆ ਗਿਆ ਹੈ। ਹੁਣ ਉਹ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਨਹੀਂ ਕਰਵਾਏਗਾ। ਨੇਪਾਲੀ ਨੌਜਵਾਨਾਂ ਨੇ ਹੰਗਾਮਾ ਕੀਤਾ। ਲੋਕਾਂ ਨੇ ਉਸ ਨੂੰ ਕੱਪੜੇ ਪਾਉਣ ਲਈ ਕਿਹਾ। ਜਿਸ ਤੋਂ ਬਾਅਦ ਉਸ ਨੇ ਕੱਪੜੇ ਪਾ ਲਏ।