ਮਸ਼ਹੂਰ ਮੇਲਾ ਮਾਘੀ ਮੌਕੇ 14 ਜਨਵਰੀ ਨੂੰ ਪੰਜਾਬ ਸਰਕਾਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ/ ਗੈਰ-ਸਰਕਾਰੀ ਦਫਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਤੇ ਸਰਕਾਰੀ/ਗੈਰ-ਸਰਕਾਰੀ ਸਿੱਖਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ ਸਿੱਖੀ ਮਹੱਤਵ ਵੀ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਦਿਨ ਮਾਘੀ ਦਾ ਮੇਲਾ ਲੱਗਦਾ ਹੈ। ਮੁਕਤਸਰ ਦਾ ਪੁਰਾਣਾ ਨਾਂ ਖਿਦਰਾਣੇ ਦੀ ਢਾਬ ਸੀ। 40 ਮੁਕਤਿਆਂ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਮੁਕਤਸਰ ਸਾਹਿਬ ਵਿਖੇ ਹਰ ਸਾਲ ਮਾਘੀ ਵਾਲੇ ਦਿਨ ਭਾਰੀ ਜੋੜ ਮੇਲਾ ਲਗਦਾ ਹੈ ਤੇ ਦੇਸ਼ਾਂ-ਵਿਦੇਸ਼ਾਂ ਤੋਂ ਇਥੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਥੇ ਇਸਨਾਨ ਕਰਨ ਲਈ ਆਉਂਦੇ ਹਨ।
ਇਹ ਵੀ ਪੜ੍ਹੋ : ‘ਸਰ-ਮੈਡਮ ਨਹੀਂ, ਸਿਰਫ ਟੀਚਰ’, ਭੇਦਭਾਵ ਖ਼ਤਮ ਕਰਨ ਲਈ ਇਸ ਸੂਬੇ ਦੇ ਸਕੂਲਾਂ ‘ਚ ਲਿਆ ਗਿਆ ਫ਼ੈਸਲਾ
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰੱਖਦਾ ਹੈ | ਜਿਸ ਨੂੰ ਪੰਜਾਬ ਵਿੱਚ ਬਿਨਾਂ ਕਿਸੇ ਜਾਤ ਪਾਤ ਅਤੇ ਵਿਤਕਰੇ ਬਗੈਰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ‘ਚ ਮਨਾਇਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: