ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਨਾਲ-ਨਾਲ ਚੱਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਦਿਲ ਦੀ ਧੜਕਣ ਵੱਧ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਇਸ ਤੋਂ ਬਾਅਦ ਫਿਲਹਾਲ ਰਾਹੁਲ ਗਾਂਧੀ ਵੱਲੋਂ ਯਾਤਰਾ ਰੋਕ ਦਿੱਤੀ ਗਈ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ਨੀਵਾਰ ਸਵੇਰੇ 7 ਵਜੇ ਲੁਧਿਆਣਾ ਦੇ ਲਾਡੋਵਾਲ ਤੋਂ ਸ਼ੁਰੂ ਹੋਈ ਸੀ। ਯਾਤਰਾ ਨੂੰ ਸਵੇਰੇ 10 ਵਜੇ ਜਲੰਧਰ ਦੇ ਗੋਰਾਇਆ ਪਹੁੰਚਣਾ ਸੀ, ਜਿੱਥੇ ਕੁਝ ਸਮੇਂ ਲਈ ਯਾਤਰਾ ਰੁਕਣੀ ਸੀ। ਉਸ ਤੋਂ ਬਾਅਦ ਸ਼ਾਮ ਤਿੰਨ ਵਜੇ ਯਾਤਰਾ ਸ਼ੁਰੂ ਹੋਣੀ ਸੀ ਤੇ ਸ਼ਾਮ 6 ਵਜੇ ਫਗਵਾੜਾ ਬੱਸ ਸਟੈਂਡ ਦੇ ਨੇੜੇ ਰੁਕਣੀ ਸੀ। ਪਰ ਸੰਤੋਖ ਚੌਧਰੀ ਦੇ ਦੇਹਾਂਤ ਮਗਰੋਂ ਰਾਹੁਲ ਗਾਂਧੀ ਵੱਲੋਂ ਯਾਤਰਾ ਰੋਕ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: