ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਨਾਲ ਹਾਦਸੇ ਵਾਪਰਣ ਦਾ ਸਿਲਸਿਲਾ ਜਾਰੀ ਹੈ। ਨਿਤ ਦਿਨ ਕੋਈ ਨਾ ਕੋਈ ਪੰਜਾਬੀ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ ਤੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਵਾਲਿਆਂ ‘ਤੇ ਵੀ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹਾ ਹੀ ਇਕ ਹਾਦਸਾ ਫਿਰੋਜ਼ਪੁਰ ਦੇ ਇਕ ਨੌਜਵਾਨ ਨਾਲ ਵਾਪਰਿਆ।
ਮ੍ਰਿਤਕ ਦੀ ਪਛਾਣ ਕੁਨਾਲ ਚੋਪੜਾ ਵਜੋਂ ਹੋਈ ਹੈ। ਉਹ ਸਿਰਫ 21 ਸਾਲਾ ਦਾ ਸੀ। ਪਿਛਲੇ ਸਾਲ ਹੀ ਕੁਨਾਲ ਸਟੱਡੀ ਵੀਜ਼ੇ ਉਤੇ ਆਸਟਰੇਲੀਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਨੇੜੇ ਇੱਕ ਹਾਦਸਾ ਵਾਪਰਿਆ ਜਿਸ ਵਿੱਚ ਭਾਰਤੀ ਮੂਲ ਦੇ ਕੁਨਾਲ ਚੋਪੜਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਹਿਲਿਆ ਹਿਮਾਚਲ ਪ੍ਰਦੇਸ਼, ਰਿਕਟਰ ਪੈਮਾਨੇ ‘ਤੇ ਮਾਪੀ ਗਈ 3.2 ਤੀਬਰਤਾ
ਮਿਲੀ ਜਾਣਕਾਰੀ ਮੁਤਾਬਕ ਕੁਨਾਲ ਕੰਮ ਕਰਕੇ ਜਦੋਂ ਆਪਣੀ ਗੱਡੀ ਵਿਚ ਵਾਪਸ ਘਰ ਪਰਤ ਰਿਹਾ ਸੀ ਤਾਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਦੀ ਗੱਡੀ ਟਰੱਕ ਨਾਲ ਟਕਰਾ ਗਈ ਜਿਸ ਨਾਲ ਉਸ ਦੀ ਮੌਤ ਹੋ ਗਈ। ਕੁਨਾਲ ਦੀ ਮੌਤ ਨਾਲ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: