2015 ਬੈਚ ਦੀ ਆਈਏਐਸ ਅਧਿਕਾਰੀ ਆਸ਼ਿਕਾ ਜੈਨ ਨੂੰ ਮੁਹਾਲੀ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਉਨ੍ਹਾਂ ਨੇ ਅਮਿਤ ਤਲਵਾੜ ਦੀ ਥਾਂ ਲਈ। ਜੈਨ, ਨੈਸ਼ਨਲ ਲਾਅ ਯੂਨੀਵਰਸਿਟੀ (2014) ਤੋਂ ਬੀਏ, ਐਲਐਲਬੀ (ਆਨਰਜ਼), ਅਤੇ ਜੇਐਨਯੂ ਤੋਂ ਪਬਲਿਕ ਮੈਨੇਜਮੈਂਟ ਵਿੱਚ ਮਾਸਟਰਜ਼, ਇਸ ਤੋਂ ਪਹਿਲਾਂ 2020 ਵਿੱਚ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੇਵਾ ਨਿਭਾ ਚੁੱਕੇ ਹਨ।
ਉਨ੍ਹਾਂ ਨੇ 2020-21 ਵਿੱਚ ਕੋਵਿਡ ਮਹਾਮਾਰੀ ਵਿਰੁੱਧ ਪ੍ਰਸ਼ਾਸਨ ਦੀ ਲੜਾਈ ਵਿੱਚ ਮੁੱਖ ਭੂਮਿਕਾ ਨਿਭਾਈ। ਅੰਬਾਲਾ ਕੈਂਟ ਦੇ ਰਹਿਣ ਵਾਲੇ ਆਸ਼ਿਕਾ ਜੈਨ ਨੇ ਆਪਣੀ ਪਹਿਲੀ ਕੋਸ਼ਿਸ਼ ਵਿੱਚ 2015 ਵਿੱਚ UPSC ਪ੍ਰੀਖਿਆ ਵਿੱਚ 74ਵਾਂ ਰੈਂਕ ਪ੍ਰਾਪਤ ਕੀਤਾ।
ਦਰਅਸਲ ਪੰਜਾਬ ਸਰਕਾਰ ਨੇ ਅੱਜ 10 ਆਈਏਐਸ ਅਤੇ 3 ਪੀਸੀਐਸ ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਤੋਂ ਇਲਾਵਾ ਦੋ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ ਗਏ ਹਨ। ਮੁਹਾਲੀ ਦੇ ਡੀਸੀ ਅਮਿਤ ਤਲਵਾਰ ਨੂੰ ਡਾਇਰੈਕਟਰ ਸਪੋਰਟਸ ਅਤੇ ਯੁਵਕ ਸੇਵਾਵਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਲੰਧਰ (ਸ਼ਹਿਰੀ ਵਿਕਾਸ) ਏਡੀਸੀ ਅੰਸ਼ਿਕਾ ਜੈਨ ਨੂੰ ਉਨ੍ਹਾਂ ਦੀ ਥਾਂ ’ਤੇ ਮੁਹਾਲੀ ਦਾ ਡੀਸੀ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਇੰਡਸਟਰੀਅਲ ਪਲਾਟ ਅਲਾਟਮੈਂਟ ਘੁਟਾਲੇ ਵਿੱਚ ਵਿਜੀਲੈਂਸ ਪੰਜਾਬ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਤੋਂ ਨਾਰਾਜ਼ ਆਈਏਐਸ/ਪੀਸੀਐਸ ਅਧਿਕਾਰੀ ਹੜਤਾਲ ’ਤੇ ਚਲੇ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਪੱਖ ਜਾਂਚ ਦੇ ਭਰੋਸੇ ਦੇ ਬਾਵਜੂਦ ਪੀਸੀਐਸ ਅਧਿਕਾਰੀ ਕੰਮ ’ਤੇ ਨਹੀਂ ਪਰਤੇ।
ਇਹ ਵੀ ਪੜ੍ਹੋ :ਮੋਹਾਲੀ ਦੇ ਹਸਪਤਾਲ ‘ਚ CM ਮਾਨ ਦੀ ਅਚਾਨਕ ਰੇਡ, ਮਰੀਜ਼ਾਂ ਤੋਂ ਪੁੱਛਿਆ ਹਾਲ
PCS ਅਧਿਕਾਰੀਆਂ ਦੇ ਰਵੱਈਏ ਤੋਂ ਨਾਰਾਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੁਅੱਤਲ ਕਰਨ ਦੀ ਚਿਤਾਵਨੀ ਦਿੰਦੇ ਹੋਏ ਉਨ੍ਹਾਂ ਨੂੰ ਤੈਅ ਸਮੇਂ ਅੰਦਰ ਕੰਮ ‘ਤੇ ਵਾਪਸ ਆਉਣ ਦਾ ਸਖ਼ਤ ਅਲਟੀਮੇਟਮ ਦਿੱਤਾ ਸੀ। ਇਸ ਤੋਂ ਬਾਅਦ ਸਾਰੇ ਪੀਸੀਐਸ ਅਧਿਕਾਰੀ ਕੰਮ ’ਤੇ ਪਰਤ ਗਏ ਸਨ। ਇੱਥੋਂ ਤੱਕ ਕਿ ਹੜਤਾਲ ਦੌਰਾਨ ਪੈਂਡਿੰਗ ਪਏ ਕੰਮਾਂ ਨੂੰ ਨਿਪਟਾਉਣ ਲਈ ਸਾਰੇ ਪੀਸੀਐਸ ਅਧਿਕਾਰੀਆਂ ਨੇ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ ਕਰਨ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: