ਸੀਨੀਅਰ ਅਕਾਲੀ ਆਗੂ ਬਾਬੂ ਪ੍ਰਕਾਸ਼ ਚੰਦ ਗਰਗ ਨੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਐਲਾਨ ਗਰਗ ਨੇ ਸੰਗਰੂਰ ਵਿਚ ਵਿਸ਼ੇਸ਼ ਤੌਰ ‘ਤੇ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਇਹ ਐਲਾਨ ਕੀਤਾ ਕਿ ਉਹ ਹਲਕੇ ਵਿਚ ਸਿਰਫ ਸੇਵਾਦਾਰ ਵਜੋਂ ਕੰਮ ਕਰਨਗੇ। ਇਸ ਐਲਾਨ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਨੇਤਾ ਵੀ ਮੌਜੂਦ ਸਨ।
ਗਰਗ ਨੇ ਦੱਸਿਆ ਕਿ ਭਾਵੇਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੂੰ ਪਟਿਆਲਾ ਜ਼ਿਲ੍ਹੇ ਦਾ ਆਬਜ਼ਰਵਰ ਤੇ ਪਾਰਟੀ ਦੇ ਐਡਵਾਈਜ਼ਰੀ ਬੋਰਡ ਦੇ ਮੈਂਬਰ ਜਾਂ ਹੋਰ ਅਹੁਦੇ ਦਿੱਤੇ ਗਏ ਸਨ ਪਰ ਇਨ੍ਹਾਂ ਜ਼ਿੰਮੇਵਾਰੀਆਂ ਕਾਰਨ ਉਹ ਹਲਕਾ ਸੰਗਰੂਰ ਦੇ ਲੋਕਾਂ ਤੋਂ ਦੂਰ ਹੋ ਗਏ ਸਨ ਤੇ ਹੁਣ ਇਸੇ ਦੇ ਮੱਦੇਨਜ਼ਰ ਉਨ੍ਹਾਂ ਨੇ ਵੱਡਾ ਫੈਸਲਾ ਲਿਆ ਹਾਂ। ਉਨ੍ਹਾਂ ਕਿਹਾ ਕਿ ਮੈਂ ਅਕਾਲੀ ਦਲ ਦੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਮੈਂ ਲਿਖਤੀ ਤੌਰ ‘ਤੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤਾ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਸ਼੍ਰੀ ਦੇਵੀ ਤਾਲਾਬ ਮੰਦਿਰ ‘ਚ ਟੇਕਿਆ ਮੱਥਾ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ ਭਾਰਤ ਜੋੜੋ ਯਾਤਰਾ
ਅਕਾਲੀ ਆਗੂ ਗਰਗ ਨੇ ਕਿਹਾ ਕਿ ਮੈਂ ਪਾਰਟੀ ਤੋਂ ਨਾਰਾਜ਼ ਨਹੀਂ ਹਾਂ ਸਗੋਂ ਆਪਣੇ ਹਲਕੇ ਨੂੰ ਸਮਾਂ ਨਾ ਦੇਣ ਦੇ ਚੱਲਦੇ ਮੈਂ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੈਂ ਸਿਰਫ ਸੇਵਾਦਾਰ ਦੇ ਤੌਰ ‘ਤੇ ਹੀ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਇਹ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜ਼ਰੂਰ ਲੜਨਗੇ। ਗਰਗ ਨੇ ਕਿਹਾ ਕਿ ਮੇਰਾ ਹਲਕਾ ਸੰਗਰੂਰ ਦੇ ਇੰਚਾਰਜ ਨਾਲ ਕੋਈ ਰਾਜਨੀਤਕ ਝਗੜਾ ਨਹੀਂ ਹੈ ਤੇ ਨਾ ਹੀ ਕੋਈ ਮਤਭੇਦ ਹੈ।
ਇਸ ਮੌਕੇ ਉਨ੍ਹਾਂ ਨਾਲ ਪ੍ਰੇਮ ਚੰਦ ਗਰਗ ਸਾਬਕਾ ਪ੍ਰਧਾਨ, ਕੁਲਵੰਤ ਸਿੰਘ ਜੌਹਲੀਆਂ, ਰਵੀ ਵਿਰਕ, ਗੁਰਵਿੰਦਰ ਸਿੰਘ, ਹੈਪੀ ਰੰਧਾਵਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ੍ਹ, ਰਾਜਿੰਦਰ ਸਿੰਘ, ਵਿਜੇ ਨਾਇਕ ਨਗਰ ਕੌਂਸਲਰ, ਗੁਰਵਿੰਦਰ ਸਿੰਘ ਸੱਗੂ ਨਗਰ, ਇੰਦਰਪਾਲ ਸਿੰਘ ਤੇ ਯੂਥ ਅਕਾਲੀ ਦਲ ਦੇ ਨੇਤਾ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: