ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਇਕ ਵੱਡੀ ਸਫਲਤਾ ਮਿਲੀ ਹੈ। BSF ਦੇ ਜਵਾਨਾਂ ਨੇ 14-15 ਜਨਵਰੀ ਦੀ ਦਰਮਿਆਨੀ ਰਾਤ ਨੂੰ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਨ੍ਹਾਂ ਤਸਕਰਾਂ ਕੋਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਦੇਸ਼ ‘ਚ 88 ਲੱਖ ਤੋਂ ਵੱਧ ਦਿਵਯਾਂਗਾਂ ਲਈ ਜਾਰੀ ਕੀਤੇ ਗਏ UDID ਕਾਰਡ
ਇਸ ਸਬੰਧੀ ਜਾਣਕਾਰੀ ਦਿੰਦਿਆਂ BSF ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨੀ ਡਰੋਨ ਰਹੀ ਸੁੱਟੇ ਗਏ ਨਸ਼ੀਲੇ ਪਦਾਰਥਾਂ ਨਾਲ ਭਰੇ ਤਿੰਨ ਬੈਗ ਮਿਲੇ ਹਨ। ਇਨ੍ਹਾਂ ਹੀ ਨਹੀਂ BSF ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਹੋਰ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਸ਼ੱਕੀਆਂ ਦੀ ਜਾਂਚ ਅਤੇ ਤਲਾਸ਼ ਜਾਰੀ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੇ ਗਏ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 30 ਕਰੋੜ ਤੋਂ ਵੱਧ ਹੈ।
ਵੀਡੀਓ ਲਈ ਕਲਿੱਕ ਕਰੋ -: