ਹਿਮਾਚਲ ‘ਚ ਸ਼ਿਮਲਾ-ਥੀਓਗ ਨੈਸ਼ਨਲ ਹਾਈਵੇ ‘ਤੇ ਪੁਲਿਸ ਨੇ ਇਕ ਵਿਅਕਤੀ ਨੂੰ 70 ਗ੍ਰਾਮ ਚਰਸ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਚਰਸ ਦੀ ਕੀਮਤ ਬਾਜ਼ਾਰ ‘ਚ 1 ਲੱਖ ਰੁਪਏ ਦੇ ਕਰੀਬ ਹੈ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਹੈ। ਅੱਜ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਸ਼ਿਮਲਾ-ਥੀਓਗ ਨੈਸ਼ਨਲ ਹਾਈਵੇ ‘ਤੇ ਸ਼ੱਕੀ ਹਾਲਾਤਾਂ ‘ਚ ਘੁੰਮ ਰਿਹਾ ਸੀ। ਪੁਲਿਸ ਟੀਮ ਨੂੰ ਆਉਂਦਾ ਦੇਖ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਕਾਬੂ ਕਰ ਲਿਆ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਹੈ। ਚਰਸ ਸਮੇਤ ਫੜੇ ਗਏ ਮੁਲਜ਼ਮ ਦੀ ਪਛਾਣ ਹੀਰਾ ਸਿੰਘ ਪਿੰਡ ਸਿਰਗਲ ਥੀਓਗ ਵਜੋਂ ਹੋਈ ਹੈ। ਪੁਲਿਸ ਨੇ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਦੋਸ਼ੀ ਚਰਸ ਕਿਸ ਨੂੰ ਪਹੁੰਚਾਉਣ ਜਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹਿਮਾਚਲ ‘ਚ ਚੋਣਾਂ ਦੌਰਾਨ ਡਰੱਗ ਮਾਫੀਆ ਖਿਲਾਫ 118 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ‘ਚ 34.30 ਕਿਲੋ ਚਰਸ, 1.171 ਕਿਲੋ ਚੂਰਾ-ਪੋਸਤ, 158.24 ਗ੍ਰਾਮ ਭੁੱਕੀ, 36.45 ਗ੍ਰਾਮ ਅਫੀਮ, 824 ਗ੍ਰਾਮ ਗਾਂਜਾ, 400 ਗ੍ਰਾਮ ਭੁੱਕੀ ਬਰਾਮਦ ਹੋਈ ਸੀ।