ਚੰਡੀਗੜ੍ਹ : ਕੂਕਾ ਲਹਿਰ ਦੇ ਮਹਾਨ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ 17 ਜਨਵਰੀ, 2023 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਚ ਸਰਕਾਰੀ, ਅਰਧ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
17 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਸਰਕਾਰੀ ਦਫ਼ਤਰਾਂ ‘ਚ ਛੁੱਟੀ ਹੋਵੇਗੀ ਤਾਂ ਜੋ ਲੋਕ ਇਸ ਸਮਾਗਮ ਵਿਚ ਸ਼ਾਮਲ ਹੋ ਸਕਣ। ਜਾਰੀ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਫੈਸਲਾ ਉਨ੍ਹਾਂ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਨਹੀਂ ਹੋਵੇਗਾ ਜਿੱਥੇ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹੋਣ।
ਵੀਡੀਓ ਲਈ ਕਲਿੱਕ ਕਰੋ -: