ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਭਾਰਤੀ ਕ੍ਰਿਕਟਰਾਂ ਵਿਰਾਟ ਕੋਹਲੀ, ਰੋਹਿਤ ਸ਼ਰਮਾ ਤੇ ਐੱਮ. ਐੱਸ. ਧੋਨੀ ਦੀਆਂ ਧੀਆਂ ‘ਤੇ ਸੋਸ਼ਲ ਮੀਡੀਆ ‘ਤੇ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ ਵਿਚ ਅਣਪਛਾਤੇ ਲੋਕਾਂ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਸੂਚਨਾ ਤਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਯੂਨਿਟ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਮਾਮਲੇ ਦੀ ਜਾਂਚ ਜਾਰੀ ਹੈ। ਮਾਲੀਵਾਲ ਨੇ ਐਫਆਈਆਰ ਦੀ ਕਾਪੀ ਟਵਿੱਟਰ ‘ਤੇ ਸਾਂਝੀ ਕੀਤੀ ਅਤੇ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਖੜ੍ਹੇ ਟਰੱਕ ਨਾਲ ਟਕਰਾਈ, ਮਾਂ-ਪੁੱਤ ਦੀ ਮੌਤ, 3 ਜ਼ਖਮੀ
ਐਫਆਈਆਰ ਮੁਤਾਬਕ ਡੀਸੀਡਬਲਯੂ ਨੇ ਮਸ਼ਹੂਰ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਐਮ.ਐਸ. ਧੋਨੀ ਦੀਆਂ ਦੋ ਸਾਲ ਦੀ ਅਤੇ ਸੱਤ ਸਾਲ ਦੀਆਂ ਬੇਟੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਕੁਝ ਸੋਸ਼ਲ ਮੀਡੀਆ ਪੋਸਟਾਂ ਦਾ ਖੁਦ ਨੋਟਿਸ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: