ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਥਿਆਰਾਂ ਸਮੇਤ ਘੁੰਮ ਰਹੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਮੁਲਜ਼ਮਾਂ ਕੋਲੋਂ ਦੇਸੀ ਕੱਟਾ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਫੜੇ ਗਏ ਮੁਲਜ਼ਮਾਂ ਵਿੱਚ ਫਿਲੌਰ ਦੇ ਪਿੰਡ ਸੈਫਾਬਾਦ ਦੇ ਅਜੈ ਕੁਮਾਰ ਨਿੱਕੂ, ਹਜ਼ੂਰੀ ਬਾਗ ਭੱਟੀਆਂ ਕਲੋਨੀ ਦੇ ਮੋਨੂੰ ਵਰਮਾ ਅਤੇ ਦੀਪਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਫੋਕਲ ਪੁਆਇੰਟ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ASI ਸੁਰਜੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਆਪਣੀ ਟੀਮ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮਾਂ ਕੋਲ ਨਾਜਾਇਜ਼ ਅਸਲਾ ਹੈ, ਜਿਸ ਨੂੰ ਲੈ ਕੇ ਉਹ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਮਗਰੋਂ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਵਿਸ਼ਵ ਕੱਪ ‘ਚ ਸੋਨ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ ਮਿਲਣਗੇ 80-80 ਲੱਖ ਰੁ.
ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਦੇਸੀ ਕੱਟਾ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਫਿਲਹਾਲ ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ, ਜਿੱਥੋਂ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕੋਈ ਕੰਮ ਨਹੀਂ ਕਰਦੇ ਸਨ। ਇਸ ਲਈ ਉਨ੍ਹਾਂ ਨੇ ਸ਼ਾਰਟਕੱਟ ਤਰੀਕੇ ਨਾਲ ਪੈਸੇ ਕਮਾਉਣ ਦੀ ਯੋਜਨਾ ਬਣਾਈ।
ਮੁਲਜ਼ਮਾਂ ਨੇ ਉੱਤਰ ਪ੍ਰਦੇਸ਼ ਦੇ ਇਕ ਵਿਅਕਤੀ ਤੋਂ ਸਸਤੇ ਭਾਅ ‘ਤੇ ਦੇਸੀ ਕੱਟੇ ਖਰੀਦੇ ਤਾਂ ਜੋ ਉਹ ਮਹਾਨਗਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਸਕਣ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਵਿਅਕਤੀ ਫਿਲਹਾਲ ਫਰਾਰ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਉਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਸ ਹਥਿਆਰ ਸਪਲਾਈ ਕਰਨ ਵਾਲੇ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: