ਬਰਨਾਲਾ ਜੇਲ ‘ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ DSP ਸਤਬੀਰ ਸਿੰਘ ਅਤੇ ਥਾਣਾ ਇੰਚਾਰਜ ਬਲਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਬਿੱਕਰ ਸਿੰਘ ਜੇਲ੍ਹ ਵਿੱਚ ਸੁਰੱਖਿਆ ਦੀ ਡਿਊਟੀ ’ਤੇ ਤਾਇਨਾਤ ਸੀ।
ਸਿਟੀ ਥਾਣਾ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਬਿੱਕਰ ਸਿੰਘ ਜੇਲ ਟਾਵਰ ‘ਤੇ ਡਿਊਟੀ ‘ਤੇ ਸੀ ਤਾਂ ਉਸ ਨੇ ਆਪਣੀ ਰਾਈਫਲ ਤੋਂ ਗੋਲੀ ਚਲਾਈ ਸੀ ਪਰ ਗੋਲੀ ਉਸ ਨੂੰ ਹੀ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ ਗਿਆ ਹੈ ਅਤੇ ਉਸ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਹੈਰਾਨ ਕਰਨ ਵਾਲਾ ਮਾਮਲਾ, ਅੰਗੜਾਈ ਲੈਂਦਿਆਂ ਬਾਡੀ ਬਿਲਡਰ ਦੀ ਹੋਈ ਮੌ.ਤ
ਇਸ ਸਬੰਧੀ ਜੇਲ੍ਹ ਅਧਿਕਾਰੀ ਪੁਨੀਤ ਗਰਗ ਨੇ ਦੱਸਿਆ ਕਿ ਬਿੱਕਰ ਸਿੰਘ ਜੇਲ੍ਹ ਵਿੱਚ ਸੁਰੱਖਿਆ ਸਬੰਧੀ ਬੀਤੀ ਰਾਤ 12 ਵਜੇ ਤੋਂ 3 ਵਜੇ ਤੱਕ ਟਾਵਰ ’ਤੇ ਡਿਊਟੀ ’ਤੇ ਸੀ। ਕਰੀਬ 3 ਵਜੇ ਜਦੋਂ ਇੱਕ ਹੋਰ ਮੁਲਾਜ਼ਮ ਆਪਣੀ ਡਿਊਟੀ ਲਈ ਪਹੁੰਚਿਆ ਤਾਂ ਉਸ ਨੇ ਬਿੱਕਰ ਸਿੰਘ ਨੂੰ ਆਪਣੀ ਰਾਈਫਲ ਨਾਲ ਲਹੂ-ਲੁਹਾਨ ਹਾਲਤ ਵਿੱਚ ਦੇਖਿਆ। ਫਿਲਹਾਲ ਇਸ ਘਟਨਾ ਸਬੰਧੀ ਜਾਂਚ ਜਾਰੀ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: