ਚੋਣ ਕਮਿਸ਼ਨ ਨੇ ਤ੍ਰਿਪੁਰਾ, ਮੇਘਾਲਿਆ ਤੇ ਨਾਗਾਲੈਂਡ ਵਿਚ ਵਿਧਾਨ ਸਭਾ ਚੋਣਾਂ ਲਈ ਅੱਜ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤਿੰਨੋਂ ਸੂਬਿਆਂ ਵਿਚ ਪਿਛਲੀ ਵਾਰ ਦੀ ਤਰ੍ਹਾਂ ਦੋ ਪੜਾਵਾਂ ਵਿਚ ਚੋਣਾਂ ਹੋਣਗੀਆਂ। ਤ੍ਰਿਪੁਰਾ ਵਿਚ 16 ਫਰਵਰੀ ਨੂੰ ਤੇ ਨਾਗਾਲੈਂਡ ਤੇ ਮੇਘਾਲਿਆ ਵਿਚ 27 ਫਰਵਰੀ ਨੂੰ ਵੋਟਾਂ ਪੈਣਗੀਆਂ। ਤਿੰਨਾਂ ਸੂਬਿਆਂ ਦੇ ਨਤੀਜੇ 2 ਮਾਰਚ ਨੂੰ ਐਲਾਨੇ ਜਾਣਗੇ।
ਨਾਗਾਲੈਂਡ ਵਿਚ 2315, ਮੇਘਾਲਿਆ ਵਿਚ 3482 ਤੇ ਤ੍ਰਿਪੁਰਾ ਵਿਚ 3328 ਬੂਥ ਹਨ। 50 ਫੀਸਦੀ ਪੋਲਿੰਗ ਬੂਥ ‘ਤੇ ਵੈੱਬ ਕਾਸਟਿੰਗ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਦੱਸਿਆ ਕਿ ਤਿੰਨਾਂ ਸੂਬਿਆਂ ਵਿਚ ਮਹਿਲਾ ਵੋਟਰਾਂ ਦੀ ਗਿਣਤੀ ਵਧੀ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਤਿੰਨੋਂ ਸੂਬਿਆਂ ਦਾ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ ਸੀ। ਇਸ ਦੌਰਾਨ ਉਥੋਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਫੀਡਬੈਕ ਦਿੱਤਾ। ਉਨ੍ਹਾਂ ਕਿਹਾ ਕਿ ਕੁਝ ਸੂਬੇ ਅਜਿਹੇ ਹਨ ਜਿਥੇ ਚੋਣਾਂ ਤੋਂ ਬਾਅਦ ਤੇ ਪਹਿਲਾਂ ਹਿੰਸਾ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ।
ਇਹ ਵੀ ਪੜ੍ਹੋ : ‘ਮੇਰੀ ਜਾਨ ਤਿਰੰਗਾ ਹੈ’, ਹਰਿਆਣਾ ਦੇ ਫਾਇਰਮੈਨ ਨੇ ਜਾਨ ਖ਼ਤਰੇ ‘ਚ ਪਾ ਬਚਾਇਆ ਤਿਰੰਗਾ
ਦੱਸ ਦੇਈਏ ਕਿ ਤ੍ਰਿਪੁਰਾ ਵਿਚ ਜਿਥੇ ਭਾਜਪਾ ਦੀ ਸਰਕਾਰ ਹੈ ਉਥੇ ਮੇਘਾਲਿਆ ਤੇ ਨਾਗਾਲੈਂਡ ਵਿਚ ਭਾਜਪਾ ਸੱਤਾਧਾਰੀ ਗਠਜੋੜ ਦਾ ਹਿੱਸਾ ਹੈ। ਤਿੰਨੋਂ ਸੂਬਿਆਂ ਵਿਚ 60 ਵਿਧਾਨ ਸਭਾ ਸੀਟਾਂ ਹਨ। ਅਜਿਹੇ ਵਿਚ ਸਰਕਾਰ ਬਣਾਉਣ ਲਈ ਬਹੁਮਤ ਲਈ 31 ਦਾ ਅੰਕੜਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: