ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਮਲਾ ਬੋਲਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕਾਰ ‘ਤੇ ਪੱਥਰ ਸੁੱਟੇ, ਹਾਲਾਂਕਿ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਾਲ-ਵਾਲ ਬਚ ਗਏ ਹਨ।
ਹਰਜਿੰਦਰ ਸਿੰਘ ਧਾਮੀ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ‘ਕੌਮੀ ਇਨਸਾਫ ਮੋਰਚਾ’ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਣ ਲਈ ਉਨ੍ਹਾਂ ਨਾਲ ਇਕਜੁੱਟਤਾ ਦਿਖਾਉਣ ਲਈ ਗਏ ਸਨ। ਧਰਨੇ ਵਾਲੀ ਥਾਂ ‘ਤੇ ਬੈਠੇ ਲੋਕਾਂ ਨੇ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਹੰਗਾਮਾ ਕਰ ਦਿੱਤਾ।
ਕੁਝ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ‘ਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਵਿੰਡਸਕਰੀਨ ਟੁੱਟ ਗਈ। ਘਟਨਾ ਵਿੱਚ ਧਾਮੀ ਸੁਰੱਖਿਅਤ ਦੱਸੇ ਜਾ ਰਹੇ ਹਨ। ਰਿਪੋਰਟਾਂ ਮੁਤਾਬਕ ਕੁਝ ਆਦਮੀਆਂ ਨੇ ਉਨ੍ਹਾਂ ‘ਤੇ ਅਤੇ ਉਨ੍ਹਾਂ ਦੇ ਨਾਲ ਦਿਆਂ ‘ਤੇ ਹਮਲਾ ਕਰਨ ਦੇ ਇਰਾਦੇ ਨਾਲ ਤਲਵਾਰਾਂ ਵੀ ਚਲਾਈਆਂ ਸਨ।
ਦੱਸ ਦੇਈਏ ਕਿ ਕੌਮੀ ਇਨਸਾਫ਼ ਮੋਰਚਾ ਨੇ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦੀ ਮੰਗ ਨੂੰ ਲੈ ਕੇ 7 ਜਨਵਰੀ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਬੁੱਧਵਾਰ ਨੂੰ ਧਾਮੀ ਉਨ੍ਹਾਂ ਨੂੰ ਸਮਰਥਨ ਦੇਣ ਲਈ ਮੋਰਚੇ ‘ਤੇ ਪਹੁੰਚੇ।
ਧਾਮੀ ‘ਤੇ ਮੋਰਚੇ ‘ਚ ਮੌਜੂਦ ਲੋਕਾਂ ਨੇ ਵਾਪਸ ਪਰਤਦੇ ਸਮੇਂ ਹਮਲਾ ਕਰ ਦਿੱਤਾ। ਜਿਥੇ ਉਨ੍ਹਾਂ ਦੀ ਕਾਰ ਦੀ ਭੰਨਤੋੜ ਕੀਤੀ ਗਈ, ਜਿਸ ਤੋਂ ਬਾਅਦ ਉਹ ਟੁੱਟੀ ਗੱਡੀ ਵਿੱਚ ਸਵਾਰ ਹੋ ਕੇ ਉਥੋਂ ਨਿਕਲਣ ਵਿੱਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੇ BJP ‘ਚ ਸ਼ਾਮਲ ਹੋਣ ‘ਤੇ ਬੋਲੇ ਵੜਿੰਗ, ‘ਸੱਤਾ ਦੇ ਭੁੱਖੇ, ਕਾਂਗਰਸ ਨਾਲ ਕੀਤਾ ਧੋਖਾ’
ਧਾਮੀ ਦੀ ਕਾਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ। ਇਸ ਤੋਂ ਬਾਅਦ ਉਹ ਡਰਾਈਵਰ ਸੀਟ ‘ਤੇ ਬੈਠੇ। ਧਾਮੀ ਨੇ ਡਰਾਈਵਰ ਸਾਈਡ ਤੋਂ ਤੇਜ਼ ਰਫਤਾਰ ਗੱਡੀ ਨੂੰ ਭਜਾ ਕੇ ਉਸ ਦਾ ਬਚਾਅ ਕਰ ਲਿਆ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।
ਕੌਮੀ ਇਨਸਾਫ਼ ਮੋਰਚਾ ਦਾ ਉਦੇਸ਼ ਬੰਦੀ ਸਿੱਖਾਂ ਦੀ ਰਿਹਾਈ, ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਅਤੇ ਪਾਕਿਸਤਾਨ ਨਾਲ ਵਪਾਰਕ ਰੂਟ ਖੋਲ੍ਹਣ ਦੀ ਮੰਗ ਕਰਨਾ ਹੈ। ਅਜਿਹੇ ਵਿੱਚ ਸਿੱਖ ਜਥੇਬੰਦੀਆਂ ਦੇ ਆਗੂ ਹਰ ਰੋਜ਼ ਇਸ ਮੋਰਚੇ ਵਿੱਚ ਪਹੁੰਚ ਕੇ ਮੋਰਚੇ ਨੂੰ ਸਮਰਥਨ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: