ਚੰਡੀਗੜ੍ਹ ਦੇ ਸੈਕਟਰ 38 ‘ਚ ਮਾਤਾ ਦੇ ਜਾਗਰਣ ਦੌਰਾਨ ਦੇਰ ਰਾਤ 23 ਸਾਲਾ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਿਸ ‘ਤੋਂ ਬਾਅਦ ਬੁਰੀ ਤਰ੍ਹਾਂ ਨਾਲ ਜ਼ਖਮੀ ਨੌਜਵਾਨ ਨੂੰ PGI ਦੇ ਐਡਵਾਂਸ ਟਰਾਮਾ ਸੈਂਟਰ ਲਿਆਂਦਾ ਗਿਆ, ਪਰ ਉਸ ਦੀ ਇਲਾਜ ਦੌਰਾਨ ਹੀ ਮੌਟ ਹੋ ਗਈ। ਉਥੇ ਹੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਮ੍ਰਿਤਕ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਉਹ ਸੈਕਟਰ 38 ਵਿੱਚ ਹੀ ਰਹਿੰਦਾ ਸੀ। ਮ੍ਰਿਤਕ ਦੇ ਚਾਚਾ ਬਿੰਨੀ ਨੇ ਦੱਸਿਆ ਕਿ ਗੁਆਂਢ ਵਿੱਚ ਜਾਗਰਣ ਚੱਲ ਰਿਹਾ ਸੀ। ਉੱਥੇ ਹੀ ਇਹ ਘਟਨਾ ਵਾਪਰੀ। ਬਿੰਨੀ ਨੇ ਕਿਹਾ ਕਿ ਘਟਨਾ ਦੇ ਸਮੇਂ ਉਹ ਘਰ ਵਿਚ ਸੀ, ਇਸ ਲਈ ਉਸ ਨੂੰ ਇਸ ਘਟਨਾ ਸਬੰਧੀ ਜ਼ਿਆਦਾ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਕ ਲੜਕੇ ਤੋਂ ਸੂਚਨਾ ਮਿਲੀ ਸੀ ਕਿ ਸਾਹਿਲ ਨੂੰ ਕਿਸੇ ਨੇ ਚਾਕੂ ਮਾਰ ਦਿੱਤਾ ਹੈ।
ਇਹ ਵੀ ਪੜ੍ਹੋ : ਗੋਆ-ਮੁੰਬਈ ਹਾਈਵੇਅ ‘ਤੇ ਵਾਪਰਿਆ ਦਰਦਨਾਕ ਹਾਦਸਾ, ਬੱਸ ਪਲਟਣ ਕਾਰਨ 13 ਲੋਕਾਂ ਦੀ ਮੌਤ
ਜਦੋਂ ਉਸ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਸਾਹਿਲ ਗਲੀ ‘ਚ ਖੂਨ ਨਾਲ ਲੱਥਪੱਥ ਪਿਆ ਸੀ। ਜਿਸ ‘ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਸਾਹਿਲ ਨੂੰ PGI ਦੇ ਐਡਵਾਂਸ ਟਰਾਮਾ ਸੈਂਟਰ ‘ਚ ਭਾਰਤੀ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਕਰੀਬ ਡੇਢ ਘੰਟੇ ਤੱਕ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਬਚ ਨਹੀਂ ਸਕਿਆ। ਬਿੰਨੀ ਨੇ ਦੱਸਿਆ ਕਿ ਸਾਹਿਲ ਦੇ ਚਿਹਰੇ ‘ਤੇ ਸੱਟ ਸੀ ਅਤੇ ਪੇਟ ‘ਚ ਚਾਕੂ ਮਾਰਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਅਣਪਛਾਤੇ ਹਮਲਾਵਰ ਨੌਜਵਾਨਾਂ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਸਾਹਿਲ ਕੁਝ ਦਿਨ ਪਹਿਲਾਂ ਤੱਕ ਇੱਕ ਇੰਸਟੀਚਿਊਟ ਵਿੱਚ ਕੰਮ ਕਰਦਾ ਸੀ। ਪਰ ਛੁੱਟੀਆਂ ਕਰਨ ਕਾਰਨ ਉਸ ਨੂੰ ਉਥੋਂ ਹਟਾ ਦਿੱਤਾ ਗਿਆ ਸੀ ਅਤੇ ਫਿਲਹਾਲ ਉਹ ਘਰ ਵਿਚ ਹੀ ਰਹਿੰਦਾ ਸੀ।