ਸਾਧਵੀ ਯੋਨ ਸੋਸ਼ਣ ਮਾਮਲੇ ਵਿੱਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਡੇਰਾ ਮੁਖੀ ਰਾਮ ਰਹੀਮ ਸਿੰਘ ਇੱਕ ਵਾਰ ਮੁੜ ਪੈਰੋਲ ‘ਤੇ ਬਾਹਰ ਆ ਸਕਦਾ ਹੈ। ਦੱਸ ਦੇਈਏ ਕਿ ਰਾਮ ਰਹੀਮ ਵੱਲੋਂ ਹਰਿਆਣਾ ਜੇਲ੍ਹ ਵਿਭਾਗ ਨੂੰ ਇੱਕ ਅਰਜੀ ਭੇਜ ਕੇ ਪੈਰੋਲ ਦੀ ਮੰਗ ਕੀਤੀ ਗਈ ਹੈ, ਜਿਸ ‘ਤੇ ਅੱਜ ਮਨਜੂਰੀ ਮਿਲ ਸਕਦੀ ਹੈ ।
ਦਰਅਸਲ, ਰਾਮ ਰਹੀਮ ਵੱਲੋਂ ਇਹ ਪੈਰੋਲ 25 ਜਨਵਰੀ ਦੇ ਮੱਦੇਨਜ਼ਰ ਮੰਗੀ ਗਈ ਹੈ। ਡੇਰਾ ਮੁਖੀ ਨੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਮਹਾਰਾਜ ਦੇ ਅਵਤਾਰ ਦਿਵਸ ਮੌਕੇ ਸ਼ਾਮਲ ਹੋਣ ਅਤੇ ਡੇਰੇ ਵਿੱਚ ਰਹਿਣ ਦੀ ਮਨਜੂਰੀ ਦੇਣ ਦੀ ਇੱਛਾ ਪ੍ਰਗਟਾਈ ਹੈ। ਇਸ ਮੌਕੇ ਡੇਰੇ ਵਿੱਚ ਭੰਡਾਰਾ ਅਤੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਰੰਧਾਵਾ ਦੀ ਕੈਪਟਨ ਨੂੰ ਚੁਣੌਤੀ, ‘ਆਪਣੇ ਦਮ ‘ਤੇ ਪਟਿਆਲਾ ਲੋਕ ਸਭਾ ਸੀਟ ਜਿੱਤ ਕੇ ਦਿਖਾਉਣ’
ਇੱਕ ਨਿਊਜ਼ ਏਜੰਸੀ ਮੁਤਾਬਕ ਡੇਰਾ ਮੁਖੀ ਦੀ ਅਰਜ਼ੀ ‘ਤੇ ਹਰਿਆਣਾ ਜੇਲ੍ਹ ਵਿਭਾਗ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਹਰਿਆਣਾ ਜੇਲ੍ਹ ਵਿਭਾਗ ਵੱਲੋਂ 20 ਜਨਵਰੀ (ਅੱਜ) ਰਾਮ ਰਹੀਮ ਦੀ ਅਰਜ਼ੀ ‘ਤੇ ਫੈਸਲਾ ਹੋ ਸਕਦਾ ਹੈ । ਹਾਲਾਂਕਿ ਜੇਕਰ ਡੇਰਾ ਮੁਖੀ ਨੂੰ ਪੈਰੋਲ ਮਿਲਦੀ ਹੈ ਤਾਂ ਉਹ ਕਿੱਥੇ ਰਹੇਗਾ ਇਸ ਬਾਰੇ ਅਜੇ ਕੁੱਝ ਪੱਕਾ ਤੈਅ ਨਹੀਂ ਹੈ।
ਦੱਸ ਦੇਈਏ ਕਿ ਸਾਧਵੀ ਯੌਨ ਸ਼ੋਸ਼ਣ, ਛਤਰਪਤੀ ਰਾਮਚੰਦਰ ਅਤੇ ਰਣਜੀਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸਾਲ 2022 ਵਿੱਚ ਪਹਿਲੀ ਵਾਰ 21 ਦਿਨਾਂ ਦੀ ਫਰਲੋ ਅਤੇ 70 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਦੀ ਫਰਲੋ ਅਤੇ ਪੈਰੋਲ ਨੂੰ ਲੈ ਕੇ ਸਰਕਾਰ ਵੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸੀ।
ਵੀਡੀਓ ਲਈ ਕਲਿੱਕ ਕਰੋ -: