ਕੈਨਾਲ ਕਾਲੋਨੀ ਥਾਣੇ ਦੀ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਅਸ਼ਲੀਲ ਵੀਡੀਓ ਬਣਾ ਕੇ ਲੋਕਾਂ ਨੂੰ ਮਿਲਣ ਦੇ ਬਹਾਨੇ ਬੁਲਾ ਕੇ ਬਲੈਕਮੇਲ ਕਰਦਾ ਸੀ। ਪੁਲਿਸ ਨੇ ਗਿਰੋਹ ਦੀ ਇੱਕ ਮਹਿਲਾ ਮੈਂਬਰ ਸਣੇ ਤਿੰਨ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਪੀੜਤ ਦੀ ਸ਼ਿਕਾਇਤ ‘ਤੇ ਪੁਲਿਸ ਨੇ ਦੋਸ਼ੀ ਔਰਤ ਅਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਤੀਜਾ ਫਰਾਰ ਹੈ।
ਦੂਜੇ ਪਾਸੇ ਗ੍ਰਿਫ਼ਤਾਰ ਦੋਸ਼ੀ ਔਰਤ ਅਤੇ ਉਸ ਦੇ ਸਾਥੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਪੀੜਤ ਕੋਲੋਂ ਮਿਲੇ ਪੈਸਿਆਂ ਦੀ ਬਰਾਮਦਗੀ ਤੋਂ ਇਲਾਵਾ ਉਸ ਨੇ ਕਿੰਨੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਲਿਆ ਹੈ।
ਥਾਣਾ ਕੈਨਾਲ ਕਾਲੋਨੀ ਪੁਲਿਸ ਦੇ ਏਐਸਆਈ ਬੂਟਾ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਮਾਲਵੀਆ ਨਗਰ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਸ਼ਿਕਾਇਤ ਦੇ ਕੇ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਇੱਕ ਔਰਤ ਨੇ ਉਸ ਦੇ ਮੋਬਾਈਲ ਨੰਬਰ ’ਤੇ ਫੋਨ ਕੀਤਾ ਅਤੇ ਉਸ ਨਾਲ ਪਿਆਰ ਨਾਲ ਗੱਲਾਂ ਕਰਨ ਲੱਗ ਪਈ।
ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਦੋਸ਼ੀ ਔਰਤ ਤੋਂ ਪੁੱਛਿਆ ਕਿ ਉਸ ਨੂੰ ਮੋਬਾਈਲ ਨੰਬਰ ਕਿੱਥੋਂ ਮਿਲਿਆ ਤਾਂ ਉਸ ਨੇ ਕਿਹਾ ਕਿ ਉਹ ਮਿਲ ਕੇ ਹੀ ਦੱਸਾਂਗੀ। ਇਸ ਤੋਂ ਬਾਅਦ ਦੋਸ਼ੀ ਔਰਤ ਨੂੰ ਵਾਰ-ਵਾਰ ਫੋਨ ਕਰਕੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਮਿਲਣ ਲਈ ਦਬਾਅ ਪਾਇਆ। ਪੀੜਤ ਨੇ ਦੱਸਿਆ ਕਿ ਉਹ ਉਸ ਤੋਂ ਛੁਟਕਾਰਾ ਪਾਉਣ ਲਈ ਔਰਤ ਨੂੰ ਮਿਲਣ ਲਈ ਰਾਜ਼ੀ ਹੋ ਗਿਆ ਅਤੇ ਔਰਤ ਨੇ ਉਸ ਨੂੰ 28 ਅਕਤੂਬਰ 2022 ਨੂੰ ਸੁਰਖਪੀਰ ਰੋਡ ‘ਤੇ ਇਕ ਦੋਸਤ ਦੇ ਘਰ ਬੁਲਾਇਆ।
ਜਦੋਂ ਉਹ ਔਰਤ ਨੂੰ ਮਿਲਣ ਲਈ ਸੁਰਖਪੀਰ ਰੋਡ ਸਥਿਤ ਘਰ ਪਹੁੰਚਿਆ ਤਾਂ ਔਰਤ ਬਾਲਾ ਰਾਣੀ ਉਸ ਨੂੰ ਘਰ ਦੀ ਪਹਿਲੀ ਮੰਜ਼ਿਲ ‘ਤੇ ਬਣੇ ਕਮਰੇ ‘ਚ ਲੈ ਗਈ ਅਤੇ ਉੱਥੇ ਉਸ ਨਾਲ ਗੱਲਾਂ ਕਰਨ ਲੱਗ ਪਈ। ਇਸ ਦੌਰਾਨ ਦੋਸ਼ੀ ਨੌਜਵਾਨ ਹਰਚਰਨ ਸਿੰਘ ਵਾਸੀ ਬੱਲਾਰਾਮ ਨਗਰ ਬਠਿੰਡਾ ਅਤੇ ਲੱਕੀ ਵਾਸੀ ਪਿੰਡ ਕਿੱਕਰਦਾਸ ਮੁਹੱਲਾ ਕਮਰੇ ’ਚ ਪੁੱਜੇ ਅਤੇ ਉਸ ’ਤੇ ਔਰਤ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ਲਾਏ ਅਤੇ ਆਪਣੇ ਆਪ ਨੂੰ CIA ਸਟਾਫ਼ ਦਾ ਮੁਲਾਜ਼ਮ ਦੱਸਦੇ ਹੋਏ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀਆਂ ਧਮਕੀਆਂ ਦੇਣ ਲੱਗੇ। ਉਥੇ ਉਨ੍ਹਾਂ ਨੇ ਉਸ ਤੋਂ ਇਕ ਲੱਖ ਰੁਪਏ ਦੀ ਮੰਗ ਕੀਤੀ।
ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਉਨ੍ਹਾਂ ਨੂੰ 1 ਲੱਖ ਦੀ ਬਜਾਏ 50 ਹਜ਼ਾਰ ਰੁਪਏ ਨਕਦ ਦੇਣ ਲਈ ਕਿਹਾ ਤਾਂ ਦੋਵੇਂ ਉਸ ਨੂੰ ਆਪਣੀ ਕਾਰ ਵਿਚ ਬਿਠਾ ਕੇ ਉਸ ਦੇ ਘਰ ਲੈ ਆਏ ਅਤੇ 50 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਏ। ਪੀੜਤ ਨੇ ਦੱਸਿਆ ਕਿ ਬਦਨਾਮੀ ਦੇ ਡਰੋਂ ਪੈਸੇ ਦੇਣ ਤੋਂ ਬਾਅਦ ਜਦੋਂ ਉਸ ਨੇ ਆਪਣੇ ਪੱਧਰ ‘ਤੇ ਉਕਤ ਔਰਤ ਬਾਰੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਔਰਤ ਨੇ ਗਿਰੋਹ ਬਣਾਇਆ ਹੋਇਆ ਹੈ। ਇਹ ਗਿਰੋਹ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਬਲੈਕਮੇਲ ਕਰਕੇ ਪੈਸੇ ਵਸੂਲਦਾ ਹੈ। ਇਸ ਤੋਂ ਬਾਅਦ ਉਸ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਕੈਨਾਲ ਕਲੋਨੀ ਵਿਖੇ ਕੀਤੀ।
ਇਹ ਵੀ ਪੜ੍ਹੋ : ਰਾਮ ਰਹੀਮ ਦੀ ਪੈਰੋਲ ਤੋਂ ਪਹਿਲਾਂ ਨਵਾਂ ਬਖੇੜਾ, ਸਿਰਸਾ ‘ਚ 5 ਪਿੰਡਾਂ ਦੇ ਲੋਕਾਂ ਨੇ ਡੇਰੇ ਖਿਲਾਫ਼ ਲਾਇਆ ਧਰਨਾ
ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਬੂਟਾ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨ ਦਰਜ ਕਰਕੇ ਦੋਸ਼ੀ ਔਰਤ ਬਾਲਾ ਰਾਣੀ ਅਤੇ ਉਸ ਦੇ ਸਾਥੀ ਮਹਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਉਨ੍ਹਾਂ ਦਾ ਤੀਜਾ ਸਾਥੀ ਲੱਕੀ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਦੋਵੇਂ ਦੋਸ਼ੀ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਹਨ। ਜਿਨ੍ਹਾਂ ਕੋਲੋਂ ਬਲੈਕਮੇਲਿੰਗ ਦੇ 50 ਹਜ਼ਾਰ ਰੁਪਏ ਵਸੂਲ ਕੀਤੇ ਗਏ।