ਪਾਕਿਸਤਾਨ ਵਿੱਚ ਆਰਥਿਕ ਸੰਕਟ ਦੇ ਵਿਚਕਾਰ ਸਿਆਸੀ ਸਥਿਤੀ ਵੀ ਵਿਗੜਦੀ ਜਾ ਰਹੀ ਹੈ। ਤਾਜ਼ਾ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ 35 ਹੋਰ ਸੰਸਦ ਮੈਂਬਰਾਂ ਦੇ ਅਸਤੀਫੇ ਸਪੀਕਰ ਨੇ ਸਵੀਕਾਰ ਕਰ ਲਏ ਹਨ। ਇਸ ਤੋਂ ਬਾਅਦ ਹੁਣ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਖਤਮ ਹੋ ਗਈ ਹੈ।
ਪੀਟੀਆਈ ਦੇ 123 ਸੰਸਦ ਮੈਂਬਰਾਂ ਨੇ ਪਿਛਲੇ ਸਾਲ ਅਪ੍ਰੈਲ ਵਿੱਚ ਭਰੋਸੇ ਦੇ ਵੋਟ ਰਾਹੀਂ ਇਮਰਾਨ ਖਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਲਾਂਭੇ ਕੀਤੇ ਜਾਣ ਤੋਂ ਤੁਰੰਤ ਬਾਅਦ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ।
ਨੈਸ਼ਨਲ ਅਸੈਂਬਲੀ ਦੇ ਸਪੀਕਰ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਪੀਟੀਆਈ ਦੇ 34 ਸੰਸਦ ਮੈਂਬਰਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਹਨ। ਇਸ ਤੋਂ ਇਲਾਵਾ ਪੀਟੀਆਈ ਦੀ ਸਹਿਯੋਗੀ ਅਵਾਮੀ ਮੁਸਲਿਮ ਲੀਗ ਦੇ ਸੰਸਦ ਮੈਂਬਰ ਸ਼ੇਖ ਰਾਸ਼ਿਦ ਦਾ ਅਸਤੀਫਾ ਵੀ ਸਵੀਕਾਰ ਕਰ ਲਿਆ ਗਿਆ ਹੈ। ਪੀਟੀਆਈ ਦੇ ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਵਿੱਚ ਸੱਤਾ ਵਿੱਚ ਵਾਪਸੀ ਦਾ ਰਾਹ ਲਗਭਗ ਬੰਦ ਹੋ ਗਿਆ ਹੈ।
ਇਸ ਦੌਰਾਨ ਪੀਟੀਆਈ ਦੇ ਸੀਨੀਅਰ ਨੇਤਾ ਅਸਦ ਕੈਸਰ ਨੇ ਕਿਹਾ ਕਿ ਪਾਰਟੀ ਦੇ ਸੰਸਦ ਮੈਂਬਰ ਆਪਣੇ ਅਸਤੀਫ਼ੇ ਸੌਂਪਣ ਅਤੇ ਤਸਦੀਕ ਕਰਨ ਲਈ ਚੇਅਰਮੈਨ ਨੂੰ ਨਿੱਜੀ ਤੌਰ ‘ਤੇ ਮਿਲਣਾ ਚਾਹੁੰਦੇ ਹਨ। ਹਾਲਾਂਕਿ, ਸਾਨੂੰ ਮੌਕਾ ਨਹੀਂ ਦਿੱਤਾ ਗਿਆ। ਸਪੀਕਰ ਨੇ ਜੋ ਕੀਤਾ ਹੈ ਉਹ ਅਨੈਤਿਕ ਅਤੇ ਗੈਰ-ਕਾਨੂੰਨੀ ਹੈ।
ਇਹ ਵੀ ਪੜ੍ਹੋ : ਰਾਮ ਰਹੀਮ ਦੀ ਪੈਰੋਲ ਤੋਂ ਪਹਿਲਾਂ ਨਵਾਂ ਬਖੇੜਾ, ਸਿਰਸਾ ‘ਚ 5 ਪਿੰਡਾਂ ਦੇ ਲੋਕਾਂ ਨੇ ਡੇਰੇ ਖਿਲਾਫ਼ ਲਾਇਆ ਧਰਨਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਮਰਾਨ ਖਾਨ ਦੀ ਪਾਰਟੀ ਨੇ ਪੰਜਾਬ ਅਤੇ ਖੈਬਰ ਪਖਤੂਨਖਵਾ ਦੀਆਂ ਸੂਬਾਈ ਅਸੈਂਬਲੀਆਂ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਕਦਮ ਫੈਡਰਲ ਸਰਕਾਰ ‘ਤੇ ਛੇਤੀ ਚੋਣਾਂ ਕਰਵਾਉਣ ਲਈ ਦਬਾਅ ਬਣਾਉਣ ਲਈ ਚੁੱਕਿਆ ਗਿਆ ਸੀ। ਹਾਲਾਂਕਿ ਸਰਕਾਰ ਨੇ ਅਜੇ ਤੱਕ ਚੋਣਾਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਹੈ।
ਸਰਕਾਰ ਦਾ ਕਹਿਣਾ ਹੈ ਕਿ ਭੰਗ ਹੋਈਆਂ ਵਿਧਾਨ ਸਭਾਵਾਂ ਦੀਆਂ ਚੋਣਾਂ 90 ਦਿਨਾਂ ਦੀ ਲਾਜ਼ਮੀ ਸਮਾਂ ਸੀਮਾ ਦੇ ਅੰਦਰ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਫੈਡਰਲ ਪਾਰਲੀਮੈਂਟ ਦੀ ਚੋਣ ਮੌਜੂਦਾ ਕਾਰਜਕਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਅਗਸਤ ਦੇ ਅੱਧ ਵਿਚ ਕਰਵਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: