ਲੁਧਿਆਣਾ ‘ਚ ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਨਜ਼ਰਬੰਦ ਹਨ। ਇਹ ਉਨ੍ਹਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਮੰਡ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਿਛਲੇ ਢਾਈ ਮਹੀਨਿਆਂ ਤੋਂ ਘਰ ਵਿੱਚ ਬੰਦ ਹਨ।
ਮੰਡ ਨੇ ਕਿਹਾ ਕਿ ਉਸ ਨੂੰ ਅੱਤਵਾਦੀ ਪਤਾ ਨਹੀਂ ਮਾਰੇ ਜਾਂ ਨਾ ਮਾਰੇ ਪਰ ਕੋਈ ਕਾਰੋਬਾਰ ਨਾ ਕਰਨ ਦੀ ਵਜ੍ਹਾ ਨਾਲ ਉਸ ਦੇ ਘਰ ਦੀ ਆਰਥਿਕ ਹਾਲਤ ਵਿਗੜ ਚੁੱਕੀ ਹੈ। ਹੁਣ ਉਸ ਦੇ ਹਾਲਾਤ ਇਹ ਬਣ ਰਹੇ ਹਨ ਕਿ ਉਹ ਭੁੱਖਮਰੀ ਨਾਲ ਮਰ ਜਾਵੇਗਾ। ਖਾਣ ਦੇ ਲਾਲੇ ਪੈ ਚੁੱਕੇ ਹਨ। ਘਰ ਦਾ ਗੁਜ਼ਾਰਾ ਨਹੀਂ ਹੋ ਰਿਹਾ ਹੈ।
ਲਗਾਤਾਰ ਗੈਂਗਸਟਰਾਂ ਦੀਆਂ ਧਮਕੀਆਂ ਮਿਲਣ ਦੇ ਚੱਲਦਿਆਂ ਮੰਡ ਨੂੰ ਨਜ਼ਰਬੰਦ ਕੀਤਾ ਹੈ। ਮੰਡ ਗੈਂਗਸਟਰਾਂ ਤੇ ਖਾਲਿਸਤਾਨੀਆਂ ਦੇ ਨਿਸ਼ਾਨੇ ‘ਤੇ ਰਿਹਾ ਹੈ। ਇਸ ਕਾਰਨ ਪੁਲਿਸ ਵੱਲੋਂ ਮੰਡ ਨੂੰ ਸੁਰੱਖਿਆ ਦਿੰਦੇ ਹੋਏ ਘਰ ਦੇ ਬਾਹਰ ਬੈਰੀਕੇਡਿੰਗ ਕਰਵਾਈ ਗਈ ਹੈ। ਉਸ ਦੇ ਘਰ ਦੀਆਂ ਦੀਵਾਰਾਂ ‘ਤੇ ਵੀ ਕੱਚ ਲਗਾਵਾਇਆ ਗਿਆ ਸੀ। ਘਰ ਦੀ ਸੁਰੱਖਿਆ ਥ੍ਰੀ ਲੇਅਰ ਬਣਾਈ ਗਈ ਹੈ। ਪੁਲਿਸ ਅਧਿਕਾਰੀ ਮਾਹੌਲ ਮੁਤਾਬਕ ਕਿਸੇ ਤਰ੍ਹਾਂ ਦਾ ਕੋਈ ਰਿਸਕ ਨਹੀਂ ਲੈਣਾ ਚਾਹੁੰਦੇ, ਇਸ ਕਾਰਨ ਮੰਡ ਨੂੰ ਨਜ਼ਰਬੰਦ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : ਸੱਟ ਕਾਰਨ ਭਾਰਤੀ ਹਾਕੀ ਟੀਮ ਦੇ ਸਟਾਰ ਮਿਡ ਫੀਲਡਰ ਹਾਰਦਿਕ ਸਿੰਘ ਵਿਸ਼ਵ ਕੱਪ ਤੋਂ ਹੋਏ ਬਾਹਰ
ਮੰਡ ਨੇ ਦਿੱਲੀ ਕਿ ਦਿੱਲੀ ਵਿਚ ਫੜੇ ਗਏ ਦੋ ਗੈਂਗਸਟਰਾਂ ਨੇ ਕਿਹਾ ਕਿ ਉਹ ਮੰਡ ਤੇ ਅਮਿਤ ਅਰੋੜਾ ਨੂੰ ਮਾਰਨਾ ਚਾਹੁੰਦੇ ਸਨ। ਫਿਲਹਾਲ ਅਜੇ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਮੰਡ ਨੇ ਦੱਸਿਆ ਕਿ ਉਸ ਨੂੰ ਦਿੱਲੀ ਤੋਂ ਜਾਣਕਾਰੀ ਮਿਲੀ ਹੈ। ਮੰਡ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦਾ ਪਰਿਵਾਰ ਤਾਂ ਸੁਰੱਖਿਆ ਵਿਚ ਖੁੱਲ੍ਹੇਆਮ ਘੁੰਮਦਾ ਹੈ ਪਰ ਆਮ ਜਨਤਾ ਨੂੰ ਘਰਾਂ ਵਿਚ ਕਿਉਂ ਬੰਦ ਕੀਤਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: