ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ਨੀਵਾਰ ਸ਼ਾਮ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀ.ਜੀ.ਆਈ. ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੇ ਦਿਲ ‘ਚ ਪਾਏ ਸਟੈਂਟ ‘ਚ ਕੁਝ ਸਮੱਸਿਆ ਆਈ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਅਤੇ ਇਲਾਜ ‘ਚ ਲੱਗੀ ਹੋਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਇਲਾਜ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਕਰ ਰਹੇ ਸਨ। ਬੀਤੇ ਸਾਲ ਸਤੰਬਰ ਵਿੱਚ ਉਨ੍ਹਾਂ ਨੂੰ ਦਿੱਕਤ ਆਈ ਸੀ। ਉਨ੍ਹਾਂ ਦੇ ਹਾਰਟ ਵਿੱਚ ਬਲਾਕੇਜ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਫਿਰ ਉਥੋਂ ਪੀ.ਜੀ.ਆਈ. ਰੈਫਰ ਕੀਤਾ ਗਿਆ ਸੀ। ਉਥੇ ਉਨ੍ਹਾਂ ਨੂੰ ਸਟੰਟ ਪਾਏ ਗਏ ਸਨ।
![Musewala father ill health](https://dailypost.in/wp-content/uploads/2023/01/image-772-1024x768.png)
ਬਲਕੌਰ ਸਿੰਘ ਰਾਹੁਲ ਗਾਂਧੀ ਨਾਲ ਪੰਜਾਬ ‘ਚ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਆਏ ਸਨ। ਇਸ ਦੌਰਾਨ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦਾ ਪੂਰਾ ਸਨਮਾਨ ਕੀਤਾ। ਇਸ ਦੌਰਾਨ ਬਲਕੌਰ ਸਿੰਘ ਨੇ ਮੀਡੀਆ ਦੇ ਸਾਹਮਣੇ ਉਨ੍ਹਾਂ ਨੂੰ ਸਟੰਟ ਪਾਏ ਜਾਣ ਅਤੇ ਭੀੜ ਵਿੱਚ ਘਬਰਾਹਟ ਹੋਣ ਦੀ ਗੱਲ ਕਹੀ ਸੀ।
ਇਹ ਵੀ ਪੜ੍ਹੋ : CM ਮਾਨ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ, ਬੋਲੇ- ‘ਸਿੱਖਿਆ ਖੇਤਰ ‘ਚ ਨਵਾਂ ਇਨਕਲਾਬ’
ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਨੂੰ ਗੈਂਗਸਟਰ ਲਾਰੈਂਸ, ਜੱਗੂ ਭਗਵਾਨ ਪੁਰੀਆ ਅਤੇ ਗੋਲਡੀ ਬਰਾੜ ਨੇ ਵਿਦੇਸ਼ ਬੈਠੇ ਹੀ ਅੰਜਾਮ ਦਿੱਤਾ ਸੀ। ਉਦੋਂ ਤੋਂ ਹੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਯਤਨਾਂ ਵਿੱਚ ਲੱਗੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
![](https://dailypost.in/wp-content/uploads/2022/10/WhatsApp-Image-2022-10-26-at-8.55.38-PM.jpeg)