ਸੂਬੇ ਵਿੱਚ ਵਧਦੀ ਠੰਡ ਤੇ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ । ਠੰਡ ਕਾਰਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਜਿਸ ਕਾਰਨ ਸਿੱਖਿਆ ਬੋਰਡ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਸੀ। ਹੁਣ ਮੌਸਮ ਵਿੱਚ ਤਬਦੀਲੀ ਹੋਣ ਮਗਰੋਂ ਸਿੱਖਿਆ ਵਿਭਾਗ ਵੱਲੋਂ ਇੱਕ ਵਾਰ ਫਿਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸਿੱਖਿਆ ਵਿਭਾਗ ਦੇ ਨਵੇਂ ਆਦੇਸ਼ਾਂ ਮੁਤਾਬਕ 23 ਜਨਵਰੀ 2023 ਯਾਨੀ ਕਿ ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ । ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ । ਗੌਰਤਲਬ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: