ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਬਦਲਾਅ ਹੋਇਆ ਹੈ ਹੁਣ 1 ਫਰਵਰੀ ਦੀ ਬਜਾਏ 3 ਫਰਵਰੀ ਨੂੰ ਮੀਟਿੰਗ ਹੋਵੇਗੀ। ਬੈਠਕ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿਚ ਦੁਪਹਿਰ 12 ਵਜੇ ਹੋਵੇਗੀ। ਬੈਠਕ ਦਾ ਏਜੰਡਾ ਕੀ ਹੋਵੇਗਾ, ਇਸ ਦੀ ਜਾਣਕਾਰੀ ਬਾਅਦ ਵਿਚ ਦਿੱਤੀ ਜਾਵੇਗੀ।
ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਵਿਚ ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੰਤਰੀ ਮੰਡਲ ਵੱਲੋਂ ਪੰਜਾਬ ਲਈ ਕਈ ਲੋਕ ਕਲਿਆਣਕਾਰੀ ਐਲਾਨ ਕੀਤੇ ਜਾ ਸਕਦੇ ਹਨ। ਸੂਬੇ ਦੇ ਕੱਚੇ ਮੁਲਾਜ਼ਮਾਂ ਸਬੰਧੀ ਕੋਈ ਫੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਦਿਗਵਿਜੇ ਸਿੰਘ ਨੇ ਸਰਜੀਕਲ ਸਟ੍ਰਾਈਕ ‘ਤੇ ਚੁੱਕੇ ਸਵਾਲ, ਕਿਹਾ-‘ਜਵਾਨਾਂ ਦੀ ਗੱਲ ਨਹੀਂ ਮੰਨੇ ਸਨ PM ਮੋਦੀ’
ਮੁੱਖ ਮੰਤਰੀ ਭਗਵੰਤ ਮਾਨ ਕੈਬਨਿਟ ਵਿਚ ਹੋਰ ਮੰਤਰੀਆਂ ਨਾਲ ਚਰਚਾ ਦੇ ਬਾਅਦ ਸੂਬੇ ਨਾਲ ਸਬੰਧਤ ਅਹਿਮ ਫੈਸਲੇ ਲੈਂਦੇ ਹਨ। ਇਸ ਤੋਂ ਪਹਿਲਾਂ ਕੈਬਨਿਟ ਮੀਟਿੰਗ ਵਿਚ ਪੈਨਸ਼ਨ ਸਕੀਮ ਦਾ ਫੈਸਲਾ ਲਿਆ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵਿਚ ਹਰ ਸਾਲ ਕਾਂਸਟੇਬਲ ਤੇ ਐੱਸਆਈ ਦੀ ਭਰਤੀ ਪ੍ਰੀਖਿਆ ਸਣੇ ਹੋਰ ਵਿਭਾਗਾਂ ਨਾਲ ਸਬੰਧਤ ਫੈਸਲੇ ਵੀ ਕੈਬਨਿਟ ਮੀਟਿੰਗ ਵਿਚ ਲਏ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -: