ਐਡਵੋਕੇਟ ਅਤੇ ਕੌਮੀ ਪੱਧਰ ਦੇ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਦੀ ਮੁਲਜ਼ਮ ਕਲਿਆਣੀ ਸਿੰਘ ਨੇ ਚੰਡੀਗੜ੍ਹ CBI ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਹੈ। ਹਾਈ ਕੋਰਟ ਦੇ ਜੱਜ ਦੀ ਬੇਟੀ ਕਲਿਆਣੀ ਨੇ ਮੰਗ ਕੀਤੀ ਹੈ ਕਿ ਉਸ ਨੂੰ ਮਾਮਲੇ ਦੀ ਜਾਂਚ ਦੌਰਾਨ ਇਕੱਠੇ ਕੀਤੇ ਸਬੂਤਾਂ ਦੀ ਕਾਪੀ ਦਿੱਤੀ ਜਾਵੇ। ਇਸ ਸਬੰਧੀ CBI ਨੂੰ ਹਦਾਇਤਾਂ ਦਿੱਤੀਆਂ ਜਾਣ।
ਕਲਿਆਣੀ ਨੇ ਪੇਸ਼ ਕੀਤਾ ਹੈ ਕਿ ਉਹ ਮੁਕੱਦਮੇ ਦੌਰਾਨ ਪ੍ਰਭਾਵਸ਼ਾਲੀ ਢੰਗ ਨਾਲ ਆਪਣਾ ਬਚਾਅ ਕਰਨ ਲਈ ਸਬੂਤਾਂ ਤੱਕ ਪਹੁੰਚ ਕਰਨ ਦੀ ਹੱਕਦਾਰ ਹੈ। ਇਸ ਦੇ ਨਾਲ ਹੀ CBI ਮਾਮਲੇ ਵਿੱਚ ਲਿਖਤੀ ਜਵਾਬ ਪੇਸ਼ ਕਰਨ ਦੀ ਬਜਾਏ ਸ਼ਾਇਦ ਸਿੱਧੀ ਦਲੀਲ ਪੇਸ਼ ਕਰੇਗੀ। CBI ਮੁਤਾਬਕ ਸਿੱਪੀ ਨੇ ਆਪਣੀਆਂ ਇਤਰਾਜ਼ਯੋਗ ਤਸਵੀਰਾਂ ਪਰਿਵਾਰ ਅਤੇ ਦੋਸਤਾਂ ਵਿਚਕਾਰ ਵਾਇਰਲ ਕੀਤੀਆਂ ਸਨ। ਅਜਿਹੇ ‘ਚ ਕਲਿਆਣੀ ਨੇ ਮਾਣਹਾਨੀ ਦਾ ਬਦਲਾ ਲੈਣ ਲਈ ਉਸ ਦਾ ਕਤਲ ਕਰ ਦਿੱਤਾ। ਦੱਸ ਦੇਈਏ ਕਿ ਮੋਹਾਲੀ ਫੇਜ਼-3 ਦੇ ਵਸਨੀਕ ਸਿੱਪੀ ਸਿੱਧੂ ਦੀ 20 ਸਤੰਬਰ 2015 ਨੂੰ ਚੰਡੀਗੜ੍ਹ ਦੇ ਸੈਕਟਰ-27 ਦੀ ਗਰੀਨ ਬੈਲਟ ਵਿੱਚ ਚਾਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਚੰਡੀਗੜ੍ਹ ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਕਿ ਲੰਬੇ ਸਮੇਂ ਤੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ। ਜਿਸ ਤੋਂ ਬਾਅਦ CBI ਨੇ ਸਾਲ 2016 ਵਿੱਚ ਇੱਕ ਤਾਜ਼ਾ ਐਫਆਈਆਰ ਦਰਜ ਕੀਤੀ ਅਤੇ 6 ਸਾਲ ਦੀ ਜਾਂਚ ਤੋਂ ਬਾਅਦ ਕਲਿਆਣੀ ਨੂੰ ਗ੍ਰਿਫਤਾਰ ਕੀਤਾ। ਸਾਲ 2020 ਵਿੱਚ, ਸੀਬੀਆਈ ਨੇ ਅਣਟਰੇਸ ਰਿਪੋਰਟ ਪੇਸ਼ ਕੀਤੀ ਸੀ ਅਤੇ ਸੀਬੀਆਈ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਕੇਸ ਦੀ ਅੱਗੇ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਬਾਅਦ ਕਲਿਆਣੀ ਨੂੰ 15 ਜੂਨ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਈ ਕੋਰਟ ਨੇ ਸਤੰਬਰ ਵਿੱਚ ਕਲਿਆਣੀ ਨੂੰ ਜ਼ਮਾਨਤ ਦਿੱਤੀ ਸੀ।