ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਟਾਟਾ ਸਟੀਲ ਵੱਲੋਂ ਪਹਿਲੇ ਪੜਾਅ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿੱਚ ਆਪਣਾ ਸਕਰੈਪ ਅਧਾਰਿਤ ਸਟੀਲ ਪਲਾਂਟ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮੁੰਬਈ ਵਿੱਚ ਟਾਟਾ ਗਰੁੱਪ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਅਸੀਂ ਜਲਦੀ ਹੀ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ।
ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ‘ਨਵੇਂ ਯੁੱਗ ਦੀ ਸ਼ੁਰੂਆਤ’ ਕਰਾਰ ਦਿੱਤਾ ਕਿਉਂਕਿ ਪਹਿਲਾਂ ਇਹ ਸਮਝੌਤਾ ਸਿਰਫ਼ ਕਾਗਜ਼ਾਂ ‘ਤੇ ਹੀ ਸੀ, ਪਰ ਹੁਣ ਸੂਬੇ ਦੀ ਤਰੱਕੀ ਲਈ ਜ਼ਮੀਨੀ ਪੱਧਰ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਭਗਵੰਤ ਮਾਨ ਅਨੁਸਾਰ ਇਸ ਵੱਡੇ ਉਦਯੋਗਿਕ ਗਰੁੱਪ ਵੱਲੋਂ ਕੀਤਾ ਗਿਆ ਨਿਵੇਸ਼ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਵੇਂ ਰਾਹ ‘ਤੇ ਲੈ ਜਾਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਘਰ ਦੇ ਬਾਹਰੋਂ ਕਾਰ ਚੋਰੀ, ਸਵਿਫਟ ‘ਚ ਆਏ ਬਦਮਾਸ਼, ਘਟਨਾ CCTV ‘ਚ ਕੈਦ
CM ਮਾਨ ਨੇ ਕਿਹਾ ਕਿ ਟਾਟਾ ਗਰੁੱਪ ਲੁਧਿਆਣਾ ਵਿੱਚ ਸਥਾਪਤ ਕੀਤੇ ਜਾਣ ਵਾਲੇ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ, ਜੋ ਕਿ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਲੱਗਦੇ ਹਨ। ਇਹ ਵੱਕਾਰੀ ਪ੍ਰੋਜੈਕਟ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਅੱਗੇ ਵਧਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਲੈਕਟ੍ਰਿਕ ਓਰ ਫਰਨੇਸ ਅਧਾਰਿਤ ਪਲਾਂਟ 0.75 MTPA ਤਿਆਰ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100% ਸਕ੍ਰੈਪ ਹੋਵੇਗਾ। ਮਾਨ ਨੇ ਦੱਸਿਆ ਕਿ ਇਹ ਪਲਾਂਟ PSIEC ਦੁਆਰਾ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲਗਦੇ 115 ਏਕੜ ਵਿੱਚ ਫੈਲਿਆ ਹੋਵੇਗਾ।