ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਗਲੇ ਹਫ਼ਤੇ ਤੋਂ ਸਰਹੱਦੀ ਜ਼ਿਲ੍ਹਿਆਂ ਦੇ ਦੋ ਦਿਨਾਂ ਦੌਰੇ ‘ਤੇ ਜਾਣਗੇ। 10 ਮਹੀਨਿਆਂ ‘ਚ ਪੁਰੋਹਿਤ ਦਾ ਇਨ੍ਹਾਂ ਖੇਤਰਾਂ ਦਾ ਇਹ ਤੀਜਾ ਦੌਰਾ ਹੈ। ਇੱਕ ਫਰਵਰੀ ਨੂੰ ਆਪਣੇ ਦੋ ਦਿਨਾਂ ਦੌਰੇ ਦੌਰਾਨ ਰਾਜਪਾਲ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ।
ਮਿਲੀ ਜਾਣਕਾਰੀ ਅਨੁਸਾਰ ਰਾਜਪਾਲ 1 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਅਤੇ 2 ਫਰਵਰੀ ਨੂੰ ਫਾਜ਼ਿਲਕਾ ਅਤੇ ਫਿਰੋਜ਼ਪੁਰ ਦਾ ਦੌਰਾ ਕਰਨਗੇ । ਹਰ ਜ਼ਿਲ੍ਹੇ ਦੇ ਦੌਰੇ ਦੌਰਾਨ ਰਾਜਪਾਲ ਸਰਪੰਚਾਂ ਅਤੇ ਪ੍ਰਮੁੱਖ ਨਾਗਰਿਕਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਰਾਜਪਾਲ ਅੰਮ੍ਰਿਤਸਰ ਤੇ ਤਰਨਤਾਰਨ ਪਹੁੰਚ ਕੇ ਦੋਹਾਂ ਜ਼ਿਲ੍ਹਿਆਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਅੰਮ੍ਰਿਤਸਰ ਵਿੱਚ ਹੀ ਰਾਜਪਾਲ ਕੇਂਦਰ ਤੇ ਪੰਜਾਬ ਦੇ ਅਧਿਕਾਰੀਆਂ ਦੇ ਨਾਲ ਵੀ ਸੂਬੇ ਦੀ ਸੁਰੱਖਿਆ ਦੇ ਮੁੱਦੇ ‘ਤੇ ਬੈਠਕ ਕਰਨਗੇ। ਇਸ ਸਤੋਂ ਇਲਾਵਾ ਫਿਰੋਜ਼ਪੁਰ ਵਿੱਚ ਵੀ ਰਾਜਪਾਲ ਕੇਂਦਰ ਤੇ ਸੂਬੇ ਦੇ ਸੁਰੱਖਿਆ ਅਧਿਕਾਰੀਆਂ ਨਾਲ ਬੈਠਕ ਕਰਨਗੇ।
ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ
ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਜਪਾਲ ਨੇ ਪਿਛਲੇ ਸਾਲ ਅਪ੍ਰੈਲ ਤੇ ਸਤੰਬਰ ਮਹੀਨੇ ਦੌਰਾਨ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਸੀ ਤੇ ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਸਤੋਂ ਇਲਾਵਾ ਇਸ ਫੇਰੀ ਦੌਰਾਨ ਉਨ੍ਹਾਂ ਨੇ ਸਰਹੱਦ ਪਾਰੋਂ ਨਸ਼ਿਆਂ, ਹਥਿਆਰਾਂ ਅਤੇ ਗੋਲਾ ਬਾਰੂਦ ਅਤੇ ਕਰੰਸੀ ਦੀ ਵੱਡੇ ਪੱਧਰ ‘ਤੇ ਤਸਕਰੀ ‘ਤੇ ਗੱਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: