74ਵੇਂ ਗਣਤੰਤਰ ਦਿਵਸ ਮੌਕੇ ਨਵੀਂ ਦਿੱਲੀ ਵਿਚ ਆਯੋਜਿਤ ਸਮਾਰੋਹ ਵਿਚ ਪੰਜਾਬ ਦੀ ਝਾਂਕੀ ਹਟਾਏ ਜਾਣ ਦਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਗਣਤੰਤਰ ਦਿਵਸ ਪਰੇਡ ਦੇ ਜਸ਼ਨਾਂ ਵਿੱਚ ਇੱਕ ਸ਼ਾਨਦਾਰ ਰਸਮੀ ਪਰੇਡ ਸ਼ਾਮਲ ਹੁੰਦੀ ਹੈ, ਜਿਸ ਵਿੱਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਰਾਹੀਂ ਭਾਰਤ ਜੋ ਅਨੇਕਤਾ ਵਿੱਚ ਏਕਤਾ ਅਤੇ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ, ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਪੰਜਾਬ ਆਪਣੇ ਗੌਰਵਮਈ ਇਤਿਹਾਸ, ਅਮੀਰ ਵਿਰਸਾ, ਮਹਾਨ ਸੱਭਿਆਚਾਰ ਅਤੇ ਭਾਰਤ ਦੇ ਇਤਿਹਾਸ ਵਿੱਚ ਆਪਣੇ ਅਹਿਮ ਯੋਗਦਾਨ ਨੂੰ ਦਰਸਾਉਂਦੀ ਝਾਕੀ ਨਿਯਮਤ ਤੌਰ ‘ਤੇ ਪੇਸ਼ ਕਰਦਾ ਆ ਰਿਹਾ ਹੈ। ਪਰ ਇਸ ਸਾਲ ਗਣਤੰਤਰ ਦਿਵਸ ਦੀ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕੀਤਾ ਜਾਣਾ ਗਲਤ ਹੈ।
ਨਾਲ ਹੀ ਅਜਿਹਾ ਕਰਨ ‘ਤੇ ਉਨ੍ਹਾਂ ਨੇ ਭਾਜਪਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਪੰਜਾਬ ਤੇ ਪੰਜਾਬੀਆਂ ਦਾ 90 ਫੀਸਦੀ ਯੋਗਦਾਨ ਹੈ। ਉਨ੍ਹਾਂ ਨੇ ਬਲਿਦਾਨੀਆਂ ਨੂੰ ਯਾਦ ਕਰਦੇ ਹੋਏ ਝਾਂਕੀ ਦੇ ਰੂਪ ਵਿਚ ਪੰਜਾਬ ਦੀ ਹਾਜ਼ਰੀ ਨਹੀਂ ਲੱਗਣ ‘ਤੇ ਇਸ ਨੂੰ ਸ਼ਹੀਦਾਂ ਦਾ ਅਪਮਾਨ ਦੱਸਿਆ।
ਇਹ ਵੀ ਪੜ੍ਹੋ : NIA ਦੇ ਹੱਥ ਲੱਗੀ ਵੱਡੀ ਸਫਲਤਾ, ਮੋਹਾਲੀ ਦੇ RPG ਅਟੈਕ ਮਾਮਲੇ ਦਾ ਮੁੱਖ ਦੋਸ਼ੀ ਦੀਪਕ ਰੰਗਾ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਅੰਡੇਮਾਨ-ਨਿਕੋਬਾਰ ਵਿਚ ਕਾਲਾ ਪਾਣੀ ਦੀ ਸਜ਼ਾ ਪਾਉਣ ਵਾਲਿਾਂ ਵਿਚ ਵੀ 90 ਫੀਸਦੀ ਪੰਜਾਬੀ ਹਨ। ਉਨ੍ਹਾਂ ਪੰਜਾਬ ਦੀ ਝਾਂਕੀ ਹਟਾਉਣ ਨੂੰ ਪੰਜਾਬੀਆਂ ਨਾਲ ਧੋਖਾ ਦੱਸਦੇ ਹੋਏ ਉਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਸਵਾਲ ਪੁੱਛਿਆ ਕਿ ਕੀ ਪੰਜਾਬ ਦੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਪੰਜਾਬ ਨੂੰ ਅਣਦੇਖਾ ਕੀਤੇ ਜਾਣ ਦਾ ਮੁੱਦਾ ਉਠਾਉਣਗੇ। ਮੁੱਖ ਮੰਤਰੀ ਮਾਨ ਨੇ ਇਸ ਨੂੰ ਭਾਜਪਾ ਦੀ ਵੱਡੀ ਗਲਤੀ ਦੱਸਿਆ ਹੈ।
ਵੀਡੀਓ ਲਈ ਕਲਿੱਕ ਕਰੋ -: