ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) S.A.S. ਨਗਰ ਨੇ ਅਰਮੀਨੀਆਈ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਕਾਬੂ ਕੀਤਾ ਹੈ। ਲੱਕੀ ਪਟਿਆਲ ਇਸ ਸਮੇਂ ਬੰਬੀਹਾ ਗੈਂਗ ਦਾ ਮੁਖੀ ਹੈ ਅਤੇ ਪੰਜਾਬ ਪੁਲਿਸ ਲਈ ਮੋਸਟ ਵਾਂਟੇਡ ਗੈਂਗਸਟਰ ਹੈ।
ਪੁਲਿਸ ਵੱਲੋਂ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਕਿੰਗਰਾ ਵਾਸੀ ਮੰਡੀ ਡੱਬਵਾਲੀ, ਸਿਰਸਾ, ਹਰਿਆਣਾ ਅਤੇ ਹਰਿੰਦਰ ਸਿੰਘ ਵਾਸੀ ਕੋਟਕਪੂਰਾ ਵਜੋਂ ਹੋਈ ਹੈ। AIG, SSOC ਅਸ਼ਵਨੀ ਕਪੂਰ ਨੇ ਦੱਸਿਆ ਕਿ ਅਸਲਾ ਐਕਟ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਥਾਣਾ ਸਦਰ ਦੇ S.A.S. ਨਗਰ ਵਿਚ FIR ਦਰਜ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ ‘ਤੇ ਲੱਗੇ ਖਾਲਿਸਤਾਨੀ ਜ਼ਿੰਦਾਬਾਦ ਦੇ ਨਾਅਰੇ
ਜਾਣਕਾਰੀ ਅਨੁਸਾਰ ਪੁਲਿਸ ਨੇ ਐਤਵਾਰ ਨੂੰ ਛਾਪਾ ਮਾਰ ਕੇ ਕੁਲਦੀਪ ਸਿੰਘ ਕਿੰਗਰਾ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕਿੰਗਰਾ ਬੰਬੀਹਾ ਗਰੋਹ ਦੇ ਅਪਰਾਧੀਆਂ ਅਤੇ ਸਾਥੀਆਂ ਨੂੰ ਸਿਰਸਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪਨਾਹ ਦੇ ਕੇ ਮਦਦ ਕਰ ਰਿਹਾ ਸੀ। ਪੁਲਿਸ ਦੀ ਟੀਮ ਨੇ ਪੁੱਛਗਿੱਛ ਦੌਰਾਨ ਮਿਲੇ ਸੁਰਾਗ ਦੇ ਆਧਾਰ ‘ਤੇ ਉਸ ਦੇ ਸਾਥੀ ਹਰਿੰਦਰ ਸਿੰਘ ਦੇ ਕਬਜ਼ੇ ‘ਚੋਂ ਇਕ ਦੇਸੀ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਕਰਕੇ ਕਿੰਗਰਾ ਨੂੰ ਗ੍ਰਿਫਤਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੁੱਢਲੀ ਪੁੱਛਗਿੱਛ ਵਿਚ ਫੜੇ ਗਏ ਦੋਵਾਂ ਮੁਲਜ਼ਮਾਂ ਤੋਂ ਪਤਾ ਲੱਗਾ ਹੈ ਕਿ ਕੁਲਦੀਪ ਕਿੰਗਰਾ ਅਤੇ ਹਰਿੰਦਰ ਸਿੰਘ ਇਸ ਸਮੇਂ ਮੋਗਾ ਨਿਵਾਸੀ ਜੈਕਪਾਲ ਸਿੰਘ ਉਰਫ ਲਾਲੀ ਦੇ ਇਸ਼ਾਰੇ ‘ਤੇ ਕੰਮ ਕਰਦੇ ਸਨ। ਜੈਕਪਾਲ ਲਾਲੀ ਗੈਂਗਸਟਰ ਲੱਕੀ ਪਟਿਆਲ ਦਾ ਪੁਰਾਣਾ ਸਾਥੀ ਹੈ। ਮੁਲਜ਼ਮ ਹਰਿੰਦਰ ਸਿੰਘ ਵਿਦੇਸ਼ੀਆਂ ਦੀਆਂ ਹਦਾਇਤਾਂ ’ਤੇ ਪੰਜਾਬ ਦੇ ਕੁਝ ਕਾਰੋਬਾਰੀਆਂ ਅਤੇ ਹੋਰ ਨਾਮਵਰ ਵਿਅਕਤੀਆਂ ਨੂੰ ਧਮਕੀਆਂ ਦੇ ਕੇ ਪੈਸੇ ਵਸੂਲਣ ਵਿੱਚ ਸ਼ਾਮਲ ਸੀ।