ਲਤੀਫਪੁਰਾ ਵਿਚ ਘਰ ਡੇਗੇ ਜਾਣ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਭੜਕ ਗਈਆਂ ਹਨ। ਉਨ੍ਹਾਂ ਨੇ 26 ਜਨਵਰੀ ਨੂੰ ਪੁਲਿਸ ਨਾਲ ਹੋਈ ਧੱਕਾ-ਮੁੱਕੀ ਦੇ ਬਾਅਦ ਵਿਧਾਇਕਾਂ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਫੈਸਲਾ ਕੀਤਾ ਹੈ ਕਿ ਉਹ 2 ਫਰਵਰੀ ਤੋਂ ਜਲੰਧਰ ਦੇ ਵਿਧਾਇਕਾਂ ਦੇ ਘਰ ਘੇਰਨਗੇ ਤੇ ਬਾਹਰ ਧਰਨਾ ਲਗਾ ਕੇ ਪ੍ਰਦਰਸ਼ਨ ਕਰਨਗੇ।
ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ 26 ਜਨਵਰੀ ਨੂੰ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ ਪਰ ਪੁਲਿਸ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਇੰਨਾ ਹੀ ਨਹੀਂ ਪੁਲਿਸ ਨੇ ਮਹਿਲਾਵਾਂ ਤੇ ਬਜ਼ੁਰਗਾਂ ਨਾਲ ਧੱਕਾ-ਮੁੱਕੀ ਵੀ ਕੀਤੀ।
ਲਤੀਫਪੁਰਾ ਵਿਚ ਘਰ ਡੇਗੇ ਜਾਣ ਦੇ ਵਿਰੋਧ ਵਿਚ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਜਾ ਰਹੇ ਲੋਕਾਂ ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਇਕ ਕਿਸਾਨ ਬੇਹੋਸ਼ ਹੋ ਗਿਆਤੇ ਕੁਝ ਮਹਿਲਾਵਾਂ ਦੇ ਸੱਟਾਂ ਵੀ ਲੱਗੀਆਂ। ਪੁਲਿਸ ਨੇ ਬੈਰੀਕੇਡਿੰਗ ਲਗਾ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ। ਮੌਕੇ ‘ਤੇ ਹਾਲਾਤ ਕਾਫੀ ਤਣਾਅਪੂਰਨ ਹੋ ਗਏ। ਲੋਕ ਅੱਗੇ ਜਾਣ ਦੀ ਮੰਗ ‘ਤੇ ਅੜੇ ਰਹੇ ਪਰ ਪੁਲਿਸ ਨੇ ਇਕ ਨਾ ਸੁਣੀ।
ਇਹ ਵੀ ਪੜ੍ਹੋ : ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਖੇਡਿਆ ਜਾਵੇਗਾ ਪਹਿਲਾ ਟੀ-20 ਮੈਚ, ਜਿੱਤ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ
ਦੱਸ ਦੇਈਏ ਕਿ ਲਤੀਫਪੁਰਾ ਵਿਚ ਘਰ ਡੇਗੇ ਜਾਣ ਦੇ ਮਾਮਲੇ ਵਿਚ ਕਿਸਾਨ ਤੇ ਲਤੀਫਪੁਰਾ ਦੇ ਲੋਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵੱਲ ਪੈਦਲ ਤੇ ਗੱਡੀਆਂ ਵਿਚ ਆ ਰਹੇ ਹਨ। ਕਿਸਾਨਾਂ ਨੇ ਆਪਣੇ ਹੱਥਾਂ ਵਿ ਚਘਰ ਡੇਗੇ ਜਾਣ ਦੇ ਵਿਰੋਧ ਵਿਚ ਕਾਲੇ ਝੰਡੇ ਫੜੇ ਹੋਏ ਸਨ ਜਿਵੇਂ ਹੀ ਪੁਲਿਸ ਨੂੰ ਇਸ ਦਾ ਪਤਾ ਲੱਗਾ ਤਾਂ ਕੂਲ ਰੋਡ ‘ਤੇ ਫੋਰਸ ਤਾਇਨਾਤ ਕਰ ਦਿੱਤੀ ਗਈ। ਕਿਸਾਨਾਂ ਤੇ ਲਤੀਫਪੁਰਾ ਦੇ ਲੋਕਾਂ ਨੇ ਧਰਨਾ ਲਗਾ ਦਿੱਤਾ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: