ਈਰਾਨ ਦੀ ਧਰਤੀ ਸ਼ਨੀਵਾਰ ਦੀ ਰਾਤ ਨੂੰ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਉੱਤਰ-ਪੱਛਮੀ ਈਰਾਨ ਦੇ ਖੋਏ ਸ਼ਹਿਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ । ਈਰਾਨ ਦੇ ਮੀਡੀਆ ਮੁਤਾਬਕ ਭੂਚਾਲ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 440 ਲੋਕ ਜ਼ਖਮੀ ਦੱਸੇ ਜਾ ਰਹੇ ਹਨ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ । ਈਰਾਨ ਵਿੱਚ ਐਮਰਜੈਂਸੀ ਸੇਵਾਵਾਂ ਦੇ ਬੁਲਾਰੇ ਮੋਜਤਬਾ ਖਾਲਿਦੀ ਨੇ ਸਰਕਾਰੀ ਟੈਲੀਵਿਜ਼ਨ ਨੂੰ ਭੂਚਾਲ ਵਿੱਚ ਮਰਨ ਵਾਲਿਆਂ ਅਤੇ ਜ਼ਖਮੀਆਂ ਬਾਰੇ ਜਾਣਕਾਰੀ ਦਿੱਤੀ ਹੈ।
ਈਰਾਨੀ ਸਮਾਚਾਰ ਏਜੰਸੀ ਅਨੁਸਾਰ ਭੂਚਾਲ ਦੇ ਝਟਕੇ ਜ਼ਬਰਦਸਤ ਸਨ ਅਤੇ ਇਹ ਈਰਾਨ ਦੇ ਪੱਛਮੀ ਅਜ਼ਰਬੈਜਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਈਰਾਨੀ ਮੀਡੀਆ ਨੇ ਦੱਸਿਆ ਕਿ ਸ਼ਨੀਵਾਰ ਨੂੰ ਤੁਰਕੀ ਦੀ ਸਰਹੱਦ ਦੇ ਨੇੜੇ ਉੱਤਰ-ਪੱਛਮੀ ਈਰਾਨ ਦੇ ਅਜ਼ਰਬੈਜਾਨ ਸੂਬੇ ਵਿੱਚ 5.9 ਤੀਬਰਤਾ ਦਾ ਭੂਚਾਲ ਆਇਆ, ਜਿਸ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 440 ਲੋਕ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਭੂਚਾਲ ਦੇ ਝਟਕਿਆਂ ਵਿੱਚ ਕਈ ਘਰਾਂ ਨੂੰ ਜ਼ਿਆਦਾ ਨੁਕਸਾਨ ਹੋਇਆ ਹੈ । ਰਿਪੋਰਟ ਮੁਤਾਬਕ ਈਰਾਨ ਦੇ ਸ਼ਹਿਰ ਇਸਫਹਾਨ ਦੇ ਮਿਲਟਰੀ ਪਲਾਂਟ ਵਿੱਚ ਵੀ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।
ਇਹ ਵੀ ਪੜ੍ਹੋ: ਇੱਕ ਫ਼ਰਵਰੀ ਤੋਂ ਸ਼ੁਰੂ ਹੋਵੇਗੀ ਕਣਕ ਦੀ ਵਿਕਰੀ, OMSC ਨੂੰ ਮਿਲੀ ਮਨਜ਼ੂਰੀ, ਘਟਣਗੇ ਆਟੇ ਦੇ ਰੇਟ
ਈਰਾਨ ਦੇ ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਈਰਾਨ ਦੇ ਪੱਛਮੀ ਅਜ਼ਰਬੈਜਾਨ ਸੂਬੇ ਵਿੱਚ ਬਚਾਅ ਟੀਮਾਂ ਨੂੰ ਖੇਤਰ ਵਿੱਚ ਭੇਜਿਆ ਗਿਆ ਹੈ। ਫਿਲਹਾਲ ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ। ਭੂਚਾਲ ਕਾਰਨ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਕ ਐਮਰਜੈਂਸੀ ਸੇਵਾ ਅਧਿਕਾਰੀ ਨੇ ਸਰਕਾਰੀ ਟੀਵੀ ਨੂੰ ਦੱਸਿਆ ਕਿ ਕੁਝ ਪ੍ਰਭਾਵਿਤ ਖੇਤਰਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ। ਕਈ ਥਾਵਾਂ ‘ਤੇ ਬਿਜਲੀ ਕਟੌਤੀ ਦੀ ਵੀ ਸੂਚਨਾ ਹੈ।
ਵੀਡੀਓ ਲਈ ਕਲਿੱਕ ਕਰੋ -: