ਚੰਡੀਗੜ੍ਹ ‘ਚ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਬਦਮਾਸ਼ਾਂ ਵੱਲੋਂ ਸੈਕਟਰ 34 ਥਾਣੇ ਦੇ ASI ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਪੁਲਿਸ ਮੁਲਾਜ਼ਮ ਦਾ ਸੈਕਟਰ 32 ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸੈਕਟਰ-46 ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਵਾਪਰੀ। ASI ਪੁਲਿਸ ਟੀਮ ਨਾਲ ਗਸ਼ਤ ’ਤੇ ਸਨ। ਇਸ ਦੌਰਾਨ ਕੁਝ ਲੁਟੇਰਿਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ‘ਚ ਇਕ ਨੌਜਵਾਨ ਨੇ ਉਨ੍ਹਾਂ ‘ਤੇ ਚਾਕੂ ਮਾਰ ਦਿੱਤਾ।
ਇਹ ਵੀ ਪੜ੍ਹੋ : ਏਅਰਏਸ਼ੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਲਖਨਊ ‘ਚ ਹੋਈ ਐਮਰਜੈਂਸੀ ਲੈਂਡਿੰਗ
ਜਾਣਕਾਰੀ ਅਨੁਸਾਰ ਇਹ ਹਮਲਾ ਕਰਨ ਵਾਲੇ 3 ਹਮਲਾਵਰਾਂ ਵਿੱਚੋਂ ਇੱਕ ਨੂੰ ਪੁਲਿਸ ਨੇ ਫੜ ਲਿਆ ਹੈ। ਬਾਕੀ ਦੋ ਦੋਸ਼ੀਆਂ ਦੀ ਭਾਲ ਜਾਰੀ ਹੈ। ਜ਼ਖ਼ਮੀ ASI ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਸੈਕਟਰ 30 ਦੇ ਅਮਨ ਵਜੋਂ ਕੀਤੀ ਗਈ ਹੈ। ਸੈਕਟਰ 34 ਥਾਣੇ ਦੇ SHO ਨੇ ਦੱਸਿਆ ਕਿ ਬਾਕੀ 2 ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ASI ਦੇ ਢਿੱਡ ’ਤੇ ਚਾਕੂ ਦਾ ਵਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਮੁਲਾਜ਼ਮ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: