ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 75ਵੀਂ ਬਰਸੀ ਹੈ । ਅੱਜ ਰਾਜਘਾਟ ‘ਤੇ ਬਾਪੂ ਦੀ ਸਮਾਧ ‘ਤੇ ਸਰਬ ਧਰਮ ਪ੍ਰਾਰਥਨਾ ਦਾ ਆਯੋਜਨ ਕੀਤਾ ਜਾਣਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 11 ਵਜੇ ਰਾਜਘਾਟ ‘ਤੇ ਬਾਪੂ ਨੂੰ ਸ਼ਰਧਾਂਜਲੀ ਦੇਣਗੇ । ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਬਾਪੂ ਨੂੰ ਉਨ੍ਹਾਂ ਦੀ ਬਰਸੀ ‘ਤੇ ਸਲਾਮ ਕੀਤਾ । ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਡੂੰਘੇ ਵਿਚਾਰਾਂ ਨੂੰ ਯਾਦ ਕਰਦੇ ਹਨ।
ਪੀ ਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਮੈਂ ਬਾਪੂ ਨੂੰ ਉਨ੍ਹਾਂ ਦੀ ਬਰਸੀ ‘ਤੇ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੇ ਡੂੰਘੇ ਵਿਚਾਰਾਂ ਨੂੰ ਯਾਦ ਕਰਦਾ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ, ਜੋ ਦੇਸ਼ ਦੀ ਸੇਵਾ ਵਿੱਚ ਸ਼ਹੀਦ ਹੋਏ। ਬਾਪੂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ ਅਤੇ ਵਿਕਸਿਤ ਭਾਰਤ ਲਈ ਕੰਮ ਕਰਨ ਦੇ ਸਾਡੇ ਸੰਕਲਪ ਨੂੰ ਮਜ਼ਬੂਤ ਕਰਦੇ ਰਹਾਂਗੇ।”
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਬਾਪੂ ਨੂੰ ਯਾਦ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਸਵਦੇਸ਼ੀ ਤੇ ਸਵੈ-ਨਿਰਭਰਤਾ ਦੇ ਮਾਰਗ ‘ਤੇ ਚੱਲ ਕੇ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਦੀ ਪ੍ਰੇਰਨਾ ਦੇਣ ਵਾਲੇ ਮਹਾਤਮਾ ਗਾਂਧੀ ਦੀ ਬਰਸੀ ‘ਤੇ ਕੋਟਿ-ਕੋਟਿ ਪ੍ਰਣਾਮ। ਆਜ਼ਾਦੀ ਦੇ ਅਮ੍ਰਿਤਕਾਲ ਵਿੱਚ ਬਾਪੂ ਨੇ ਸਵੱਛਤਾ, ਸਵਦੇਸ਼ੀ ਤੇ ਆਪਣੀ ਭਾਸ਼ਾ ਦੇ ਵਿਚਾਰਾਂ ਨੂੰ ਅਪਣਾ ਕੇ ਉਨ੍ਹਾਂ ਨੇ ਚੱਲਣਾ ਹੀ ਗਾਂਧੀ ਜੀ ਨੂੰ ਸਾਚੀ ਸ਼ਰਧਾਂਜਲੀ ਹੋਵੇਗੀ।
ਉੱਥੇ ਹੀ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਬਾਪੂ ਨੂੰ ਸ਼ਰਧਾਂਜਲੀ ਭੇਟ ਕੀਤੀ । ਉਨ੍ਹਾਂ ਨੇ ਟਵੀਟ ਕੀਤਾ ਕਿ ਬਾਪੂ ਨੇ ਪੂਰੇ ਦੇਸ਼ ਨੂੰ ਪਿਆਰ, ਸਾਰੇ ਧਰਮਾਂ ਦੀ ਬਰਾਬਰਤਾ ਅਤੇ ਸੱਚ ਲਈ ਲੜਨਾ ਸਿਖਾਇਆ। ਰਾਸ਼ਟਰ ਪਿਤਾ, ਮਹਾਤਮਾ ਗਾਂਧੀ ਦੀ ਬਰਸੀ ‘ਤੇ ਉਨ੍ਹਾਂ ਨੂੰ ਕੋਟਿ-ਕੋਟਿ ਨਮਨ ।
ਇਹ ਵੀ ਪੜ੍ਹੋ: ਪੰਜਾਬ ‘ਚ ਹੋਰ ਵਿਗੜੇਗਾ ਮੌਸਮ ! ਮੀਂਹ ਦੇ ਨਾਲ ਅੱਜ ਚੱਲਣਗੀਆਂ ਠੰਡੀਆਂ ਹਵਾਵਾਂ, ਅਲਰਟ ਜਾਰੀ
ਦੱਸ ਦੇਈਏ ਕਿ 30 ਜਨਵਰੀ ਦਾ ਦਿਨ ਦੇਸ਼ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਦਰਜ ਹੈ। 30 ਜਨਵਰੀ 1948 ਉਹੀ ਦਿਨ ਹੈ ਜਦੋਂ ਮਹਾਤਮਾ ਗਾਂਧੀ ਦੀ ਹੱਤਿਆ ਨੱਥੂਰਾਮ ਗੋਡਸੇ ਨੇ ਕੀਤੀ ਸੀ । ਇਹ ਦਿਨ ਪੂਰੇ ਦੇਸ਼ ਲਈ ਘਾਟੇ ਦਾ ਦਿਨ ਬਣ ਗਿਆ ਸੀ, ਇਸ ਲਈ ਮਹਾਤਮਾ ਗਾਂਧੀ ਦੀ ਯਾਦ ਵਿੱਚ ਭਾਰਤ ਉਨ੍ਹਾਂ ਦੀ ਬਰਸੀ ਨੂੰ ਸ਼ਹੀਦੀ ਦਿਵਸ ਵਜੋਂ ਮਨਾਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: