ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਚੰਡੀਗੜ੍ਹ ਦੇ ਨਗਰ ਨਿਗਮ ਦੀ ਇਮਾਰਤ ‘ਚ PWD ਵਿਭਾਗ ਦੇ 188 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। CM ਮਾਨ ਨੇ ਇਸ ਮੌਕੇ ਸਾਰੇ 188 ਜੂਨੀਅਰ ਇੰਜਨੀਅਰਾਂ ਨੂੰ ਵਧਾਈ ਦਿੱਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਮੁਲਾਜ਼ਮ ਨੂੰ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ‘ਕੱਚਾ’ ਸ਼ਬਦ ਖ਼ਤਮ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸੇ ਤਰ੍ਹਾਂ ਦੀਆਂ ਕੋਈ ਸਿਫ਼ਾਰਿਸ਼ਾਂ ਕੰਮ ਨਹੀਂ ਕਰਨਗੀਆਂ ਅਤੇ ਨੌਜਵਾਨਾਂ ਨੂੰ ਡਿਗਰੀ ਅਨੁਸਾਰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਰਾਹਤ ਦੇਣ ਲਈ ਸੇਵਾਵਾਂ ਦੀ ਹੋਮ ਡਿਲੀਵਰੀ ਸ਼ੁਰੂ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਹੁਣ ਤੱਕ ਉਹ 26047 ਨਿਯੁਕਤੀ ਪੱਤਰ ਵੰਡ ਚੁੱਕੇ ਹਨ।
ਇਹ ਵੀ ਪੜ੍ਹੋ : 24 ਘੰਟਿਆਂ ‘ਚ ਈਰਾਨ ‘ਤੇ ਦੂਜਾ ਵੱਡਾ ਹਮਲਾ, 6 ਟਰੱਕਾਂ ‘ਤੇ ਜਹਾਜ਼ ਤੋਂ ਸੁੱਟੇ ਗਏ ਬੰਬ
ਇਸ ਦੌਰਾਨ ਸੀ.ਐਮ. ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਵੀ ਨਿਸ਼ਾਨਾ ਸਾਧਿਆ। ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕਾਂ ‘ਚ ਤਬਦੀਲ ਕਰਨ ‘ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਕਹਿੰਦੇ ਹਨ ਕਿ ਉਨ੍ਹਾਂ ਨੇ ਡਿਸਪੈਂਸਰੀਆਂ ਬਣਵਾਈਆਂ ਸਨ ਪਰ ਕੀ ਉਨ੍ਹਾਂ ਨੇ ਡਿਸਪੈਂਸਰੀਆਂ ਰਜਿਸਟਰਡ ਕਰਵਾਈਆਂ ਹਨ। CM ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਖਸਤਾਹਾਲ ਇਮਾਰਤਾਂ ਨੂੰ ਬਹਾਲ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਰੋਧੀਆਂ ਨੂੰ ਹਰ ਪਿੰਡ ਦਾ ਦੌਰਾ ਕਰਕੇ ਦੇਖਣਾ ਚਾਹੀਦਾ ਹੈ ਕਿ ਉਨ੍ਹਾਂ ਵੱਲੋਂ ਬਣਾਈਆਂ ਡਿਸਪੈਂਸਰੀਆਂ ਚੱਲ ਰਹੀਆਂ ਹਨ ਜਾਂ ਨਹੀਂ। ਪਿਛਲੀਆਂ ਸਰਕਾਰਾਂ 6 ਮਹੀਨਿਆਂ ‘ਚ ਆ ਕੇ ਐਲਾਨ ਕਰਦੀਆਂ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਪਹਿਲੇ 6 ਮਹੀਨਿਆਂ ‘ਚ ਹੀ ਆਪਣਾ ਕੰਮ ਕਰਕੇ ਦਿਖਾਇਆ ਹੈ। ਅੰਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਰੋਜ਼ਗਾਰ ਜਾਰੀ ਰਹੇਗਾ।