ਸਮਾਜਿਕ ਨਿਆਂ, ਅਧਿਕਾਰ ਤੇ ਘੱਟ-ਗਿਣਤੀ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿਚ ਛਪੀ ਝੂਠੀ ਖਬਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਖਬਰਾਂ ਤੱਥਾਂ ਤੋਂ ਪਰੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 10 ਜਨਵਰੀ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ।
ਇਹ ਰਕਮ ਖਜ਼ਾਨੇ ਵਿੱਚੋਂ ਪਾਸ ਕੀਤੀ ਗਈ ਹੈ ਅਤੇ 27 ਜਨਵਰੀ ਨੂੰ ਵਿਭਾਗ ਦੇ ਖਾਤੇ ਵਿੱਚ ਜਮ੍ਹਾ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਵੱਲੋਂ PFMS ਏਕੀਕ੍ਰਿਤ ਪੋਰਟਲ ਬਾਰੇ ਕਾਰਵਾਈ ਵਿਚਾਰ ਅਧੀਨ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਕਲਿਆਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬੇ ਵਿਚ ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਸਮੇਂ ‘ਤੇ ਭੁਗਤਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ, ਉਹ ਪੰਜਾਬ ਦੇ ਭੋਲੇਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: