ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਤੌਰ ‘ਤੇ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਇਹ ਹੁਕਮ ਜਾਰੀ ਹੋਏ ਹਨ।
ਧਾਰਾ 144 ਤਹਿਤ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ ਹਥਿਆਰਾਂ ਵਾਲੇ ਗੀਤਾਂ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ‘ਤੇ ਵੀ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ : ਡਾਂਸਿੰਗ ਕੱਪਲ ਨੂੰ ਮਿਲੀ 10 ਸਾਲ ਦੀ ਸਜ਼ਾ, ਈਰਾਨ ਸਰਕਾਰ ਨੇ ਦੇਹ ਵਪਾਰ ਨੂੰ ਉਤਸ਼ਾਹਿਤ ਕਰਨ ਦਾ ਲਗਾਇਆ ਦੋਸ਼
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈਕਿ ਜਨਤਕ ਥਾਵਾਂ, ਧਾਰਮਿਕ ਥਾਵਾਂ, ਵਿਆਹ ਸਮਾਰੋਹਾਂ ਤੇ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਰਹੇਗੀ। ਕਿਸੇ ਭਾਈਚਾਰੇ ਖਿਲਾਫ ਨਫਰਤ ਭਰੇ ਭਾਸ਼ਣ ਦੇਣ ‘ਤੇ ਵੀ ਪਾਬੰਦੀ ਰਹੇਗੀ। 26 ਮਾਰਚ ਤੱਕ ਇਹ ਹੁਕਮ ਬਣੇ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: