ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਕੇਂਦਰੀ ਬਜਟ 2023-24 ਪੇਸ਼ ਕੀਤਾ ਜਾ ਰਿਹਾ ਹੈ । ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ ।ਸਾਲ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਇਸ ਸਾਲ ਦਾ ਇਹ ਆਮ ਬਜਟ ਮੋਦੀ ਸਰਕਾਰ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਬਜਟ ਵਿੱਚ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ। ਵਿੱਤ ਮੰਤਰੀ ਵੱਲੋਂ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ ।

ਵਿੱਤ ਮੰਤਰੀ ਨੇ ਟੈਕਸ ਨੂੰ ਲੈ ਕੇ ਰਾਹਤ ਦਿੰਦਿਆਂ ਕਿਹਾ ਕਿ ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਕਮਾਈ ‘ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। ਪਹਿਲਾਂ ਇਹ ਸੀਮਾ 5 ਲੱਖ ਰੁਪਏ ਤੱਕ ਸੀ। ਨਵੀਂ ਇਨਕਮ ਟੈਕਸ ਵਿਵਸਥਾ ਦੇ ਤਹਿਤ ਹੁਣ 3 ਲੱਖ ਰੁਪਏ ਦੀ ਆਮਦਨ ‘ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। 3 ਤੋਂ 6 ਲੱਖ ਰੁਪਏ ਦੀ ਆਮਦਨ ‘ਤੇ 5 ਫ਼ੀਸਦੀ, 6 ਤੋਂ 9 ਲੱਖ ਰੁਪਏ ਦੀ ਆਮਦਨ ‘ਤੇ 10 ਫ਼ੀਸਦੀ, 9 ਤੋਂ 12 ਲੱਖ ਰੁਪਏ ਤੱਕ ਦੀ ਆਮਦਨ ‘ਤੇ 15 ਫ਼ੀਸਦੀ, 12 ਤੋਂ 15 ਲੱਖ ਰੁਪਾਤੇ ਦੀ ਆਮਦਨ ‘ਤੇ 20 ਫ਼ੀਸਦੀ ਤੇ 15 ਲੱਖ ਤੋਂ ਜ਼ਿਆਦਾ ਆਮਦਨ ‘ਤੇ 30 ਫ਼ੀਸਦੀ ਇਨਕਮ ਟੈਕਸ ਦੇਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























