ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਗੌਰਵ ਯਾਦਵ ਨੂੰ ਇਕ ਪੰਜਾਬੀ ਗੀਤ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਹਾਲ ਹੀ ‘ਚ ਰਿਲੀਜ਼ ਹੋਇਆ ਨਵਾਂ ਗੀਤ ‘ਤਸਕਰ’ ਮਿਊਜ਼ਿਕ ਚੈਨਲਾਂ ‘ਤੇ ਟ੍ਰੈਂਡ ਕਰ ਰਿਹਾ ਹੈ, ਜਿਸ ‘ਚ ਹਥਿਆਰ, ਨਸ਼ੇ ਅਤੇ ਭੱਦੀ ਭਾਸ਼ਾ ਨੂੰ ਪੇਸ਼ ਕੀਤਾ ਗਿਆ ਹੈ। ਇਸ ਸਬੰਧੀ ਐਡਵੋਕੇਟ ਸੁਨੀਲ ਮੱਲਣ ਦਾ ਕਹਿਣਾ ਹੈ ਕਿ ਸਰਕਾਰ, ਪੁਲਿਸ ਅਤੇ ਚੈਨਲ ਖੁਦ ਇਸ ਪਾਸੇ ਧਿਆਨ ਕਿਉਂ ਨਹੀਂ ਦਿੰਦੇ। ਅਜਿਹੇ ਗਾਇਕਾਂ ਅਤੇ ਗੀਤਕਾਰਾਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ।
ਐਡਵੋਕੇਟ ਸੁਨੀਲ ਮੱਲਣ ਨੇ ਗਾਇਕ ਬਰਾੜ, ਸੰਗੀਤਕਾਰ ਫਤਿਹ ਕਰਨ, ਮਾਹੀ ਸ਼ਰਮਾ, ਵਾਣੀ, ਪ੍ਰੇਮ ਚਾਹਲ, ਮਨੀਸ਼ ਕੁਮਾਰ, ਸਮੀਰ ਚਰੇਗਾਂਵਕਰ, ਡੀ.ਜੇ. ਟੀਮ, ਪੋਸਟਰ ਮੇਕਿੰਗ ਟੀਮ, CEO/MD ਇਸ ਗੀਤ ਨੂੰ ਸਪੋਟੀਫਾਈ, ਐਪਲ ਮਿਊਜ਼ਿਕ, ਵਿੰਕ, ਰੇਸੋ ਅਤੇ ਯੂ-ਟਿਊਬ ਚੈਨਲਾਂ ‘ਤੇ ਪ੍ਰਮੋਟ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ, DGP ਗੌਰਵ ਯਾਦਵ ਅਤੇ SSP ਮੁਹਾਲੀ ਨੂੰ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਦੇਸ਼ ‘ਚ ਸਰਵਾਈਕਲ ਕੈਂਸਰ ਵੈਕਸੀਨ ਲਾਂਚ, 9 ਤੋਂ 14 ਸਾਲਾਂ ਲੜਕੀਆਂ ਨੂੰ ਲਗੇਗੀ ਮੁਫ਼ਤ
ਸੁਨੀਲ ਨੇ ਪ੍ਰੈਸ ਕਾਨਫਰੰਸ ‘ਚ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਗੀਤਾਂ ਵਿੱਚ ਗੰਨ ਕਲਚਰ, ਨਸ਼ੇ, ਦੋਹਰੇ ਅਰਥਾਂ ਅਤੇ ਅਸ਼ਲੀਲ ਭਾਸ਼ਾ ਅਤੇ ਮਾਡਲਾਂ ਦੇ ਛੋਟੇ ਕੱਪੜੇ ਪਾਉਣ ਦਾ ਰੁਝਾਨ ਕਾਫੀ ਵੱਧ ਗਿਆ ਹੈ। ਇਹ ਵੇਖ ਅਤੇ ਸੁਣ ਕੇ ਨੌਜਵਾਨ ਨਸ਼ਿਆਂ ਅਤੇ ਹਥਿਆਰਾਂ ਵਿੱਚ ਆਪਣਾ ਭਵਿੱਖ ਤਲਾਸ਼ ਰਹੇ ਹਨ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਦੇਸ਼ ਦੀ ਨੌਜਵਾਨ ਪੀੜ੍ਹੀ ਕੁਰਾਹੇ ਪੈ ਜਾਵੇਗੀ, ਜਿਸ ਕਾਰਨ ਅਜਿਹੇ ਗੀਤਾਂ ‘ਤੇ ਪਾਬੰਦੀ ਲੱਗਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗੰਨ ਕਲਚਰ ਨੂੰ ਰੋਕਣ ਲਈ ਨਵਾਂ ਫ਼ਰਮਾਨ ਜਾਰੀ ਕੀਤਾ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਜਾਂ ਕਿਸੇ ਹੋਰ ਸਮਾਗਮ ਵਿੱਚ ਹਥਿਆਰ ਲੈ ਕੇ ਜਾਣ ਅਤੇ ਵਿਖਾਉਣ ਦੀ ਮਨਾਹੀ ਹੈ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਹੈ। ਹਿੰਸਾ ਅਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਵਾਲਿਆਂ ‘ਤੇ ਪੂਰਨ ਪਾਬੰਦੀ ਹੋਵੇਗੀ ਪਰ ਇਸ ਦੇ ਬਾਵਜੂਦ ਥਾਂ-ਥਾਂ ਗੀਤ ਵੱਜ ਰਹੇ ਹਨ।