ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ‘ਤੇ ਕਿਹਾ ਕਿ ਪਹਿਲਾਂ ਪੰਜਾਬ 26 ਜਨਵਰੀ ਦੀ ਝਾਕੀ ਤੋਂ ਗਾਇਬ ਸੀ ਤੇ ਹੁਣ ਇਹ ਬਜਟ ਤੋਂ ਵੀ ਗਾਇਬ ਹੈ। ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਅਸੀਂ ਬੀਐੱਸਐੱਫ ਦੇ ਅਪਗ੍ਰੇਡੇਸ਼ਨ, ਆਧੁਨਿਕੀਕਰਨ, ਐਂਟੀ ਡ੍ਰੋਨ ਸਿਸਟਮ ਲਈ 1000 ਕਰੋੜ ਰੁਪਏ ਦੀ ਮੰਗ ਕੀਤੀ ਸੀ ਪਰ ਬਜਟ ਵਿਚ ਇਨ੍ਹਾਂ ‘ਚੋਂ ਕੁਝ ਵੀ ਨਹੀਂ ਕਿਹਾ ਗਿਆ।
CM ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਿੱਤ ਮੰਤਰਾਲੇ ਤੋਂ ਅੰਮ੍ਰਿਤਸਰ, ਬਠਿੰਡਾ ਤੋਂ ਦਿੱਲੀ ਤੱਕ ‘ਵੰਦੇ ਭਾਰਤ’ ਟ੍ਰੇਨ ਚਲਾਉਣ ਦੀ ਬੇਨਤੀ ਕੀਤੀ ਸੀ। ਪਰਾਲੀ ਸਾੜਨ ਦੇ ਪ੍ਰਬੰਧ ਲਈ ਉਨ੍ਹਾਂ ਨੇ ਕੇਂਦਰ ਤੋਂ 1500 ਰੁਪਏ ਪ੍ਰਤੀ ਏਕੜ ਦੇਣ ਦੀ ਗੱਲ ਕਹੀ ਸੀ ਪਰ ਇਨ੍ਹਾਂ ਵਿਚੋਂ ਕਿਸੇ ‘ਤੇ ਬਜਟ ਵਿਚ ਨਹੀਂ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਐੱਮਐੱਸਪੀ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਠੀਕ ਨਹੀਂ। ਕੇਂਦਰ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਹੀਰੋ ਸਾਈਕਲਜ਼ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ, ਉਦਯੋਗਿਕ ਯੂਨਿਟਾਂ ਸਬੰਧੀ ਕੀਤੀ ਗੱਲਬਾਤ
ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿਚ ਬਜਟ ਪੇਸ਼ ਕੀਤਾ। ਸੀਤਾਰਮਨ ਨੇ ਕਿਹਾ ਕਿ ਅੰਮ੍ਰਿਤ ਕਾਲ ਵਿਚ ਇਹ ਪਹਿਲਾ ਬਜਟ ਹੈ। ਉਨ੍ਹਾਂ ਕਿਹਾ ਕਿ ਭਾਰਤੀ ਅਰਥ ਵਿਵਸਥਾ ਸਹੀ ਰਸਤੇ ‘ਤੇ ਹੈ ਤੇ ਚੁਣੌਤੀਆਂ ਦੇ ਬਾਵਜੂਦ ਉਹ ਉਜਵਲ ਭਵਿੱਖ ਵੱਲ ਵਧ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੁਨੀਆ ਵਿਚ ਭਾਰਤ ਦਾ ਕੱਦ ਵਧਿਆ ਹੈ।
ਵੀਡੀਓ ਲਈ ਕਲਿੱਕ ਕਰੋ -: