Shree Brar Death Threats: ਦਿੱਲੀ ‘ਚ ਕਿਸਾਨ ਅੰਦੋਲਨ ਦੌਰਾਨ ‘ਕਿਸਾਨ ਗੀਤ’ ਗਾਉਣ ਵਾਲੇ ਪੰਜਾਬੀ ਗਾਇਕ ਸ੍ਰੀ ਬਰਾੜ ਨੂੰ ਆਪਣੀ ਨਵੀਂ ਐਲਬਮ ‘ਬੇੜੀਆਂ’ ਦੇ ਰਿਲੀਜ਼ ਹੋਣ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਵਿਚਕਾਰ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ।
ਵੀਡੀਓ ਵਿੱਚ ਗਾਇਕ ਨੇ ਦੱਸਿਆ ਕਿ ਉਸ ਨੂੰ ਹਰ ਸਮਾਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਕਾਂਗਰਸੀ ਆਗੂਆਂ ਦਾ ਨਾਂ ਲਏ ਬਿਨਾਂ ਸ੍ਰੀ ਬਰਾੜ ਨੇ ਕਿਹਾ ਕਿ ਉਹ ਇਹ ਨਹੀਂ ਦੱਸ ਸਕਦੇ ਕਿ ਮੈਂ ਆਪਣੀ ਜ਼ਿੰਦਗੀ ਵਿੱਚ ਕਿਨ੍ਹਾਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਹਾਂ। ਕਿਸਾਨ ਅੰਦੋਲਨ ਦੌਰਾਨ ਬਹੁਤ ਕੁਝ ਦੇਖਿਆ ਅਤੇ ਕਈ ਗੁੰਡਿਆਂ ਦੇ ਫੋਨ ਆਉਂਦੇ ਸਨ। ਸਿਆਸਤਦਾਨਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਜਿਸ ਤੋਂ ਬਚਣ ਲਈ ਮੈਂ ਪੈਸੇ ਦਿੰਦਾ ਹਾਂ।
ਗਾਇਕ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹੱਕ ‘ਚ ਬੋਲਣ ਦਾ ਇਹ ਸਿਲਾ ਮਿਲ ਰਿਹਾ ਹੈ, ਇਸ ਤੋਂ ਬਿਹਤਰ ਹੈ ਕਿ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ। ਉਨ੍ਹਾਂ ਨੇ ਕਿਹਾ ਕਿ ਬੇੜੀਆਂ ਗੀਤ ਰਿਲੀਜ਼ ਹੋਣ ਤੋਂ ਬਾਅਦ ਵੀ ਮੈਨੂੰ ਬਹੁਤ ਕੁਝ ਕਿਹਾ ਗਿਆ। ਸ਼੍ਰੀ ਬਰਾੜ ਨੇ ਕਿਸਾਨੀ ਅੰਦੋਲਨ ‘ਚ ਵਧ ਚੜ੍ਹ ਕੇ ਹਿੱਸਾ ਲਿਆ ਸੀ। ਇੱਥੋਂ ਹੀ ਉਹ ਚਰਚਾ ਦਾ ਵਿਸ਼ਾ ਬਣਿਆ ਸੀ। ਉਹ ਹਮੇਸ਼ਾ ਤੋਂ ਹੀ ਆਪਣੇ ਗੀਤਾਂ ‘ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਦਾ ਰਿਹਾ ਹੈ।