ਉੱਤਰ ਭਾਰਤ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਕਈ ਰਾਜਾਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਬਾਰਿਸ਼ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪਹਾੜੀ ਰਾਜਾਂ ਵਿੱਚ ਬਰਫਬਾਰੀ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਤਾਮਿਲਨਾਡੂ ਅਤੇ ਕੇਰਲਾ ਸਮੇਤ ਕਈ ਦੱਖਣੀ ਰਾਜਾਂ ਵਿੱਚ ਪਿਛਲੇ ਦੋ-ਤਿੰਨ ਦਿਨਾਂ ਵਿੱਚ ਭਾਰੀ ਬਾਰਿਸ਼ ਹੋਈ ਹੈ । ਹਾਲਾਂਕਿ ਅਗਲੇ ਕੁਝ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ । ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਦੇਸ਼ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ ਇੱਕ ਤਾਜ਼ਾ ਪੱਛਮੀ ਗੜਬੜੀ 5 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ। ਇਸ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 5 ਅਤੇ 6 ਫਰਵਰੀ ਨੂੰ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਉੱਤਰਾਖੰਡ ਵਿੱਚ ਸੋਮਵਾਰ ਨੂੰ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮੌਸਮ ਵਿਭਾਗ ਮੁਤਾਬਕ 5 ਫਰਵਰੀ ਨੂੰ ਮੱਧ ਪ੍ਰਦੇਸ਼, ਵਿਦਰਭ ਅਤੇ ਉੜੀਸਾ ਵਿੱਚ ਵੀ ਕੁਝ ਥਾਵਾਂ ‘ਤੇ ਸੀਤ ਲਹਿਰ ਦੇਖਣ ਨੂੰ ਮਿਲ ਸਕਦੀ ਹੈ। ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਐਤਵਾਰ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਅਤੇ ਉਸ ਤੋਂ ਬਾਅਦ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਵੇਗੀ।
ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ ਅਗਲੇ ਕੁਝ ਘੰਟਿਆਂ ਵਿੱਚ ਹਿਮਾਲਿਆ ਦੇ ਇਲਾਕਿਆਂ ਵਿੱਚ ਬਾਰਿਸ਼ ਤੇ ਬਰਫ਼ਬਾਰੀ ਹੋ ਸਕਦੀ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਿਟਸਤਾਨ, ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਕੁਝ ਘੰਟਿਆਂ ਵਿੱਚ ਹਲਕੀ ਬਾਰਿਸ਼ ਤੇ ਬਰਫ਼ਬਾਰੀ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: