ਪੰਜਾਬ ਦੇ ਅੰਮ੍ਰਿਤਸਰ ਵਿੱਚ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਇਤਰਾਜ਼ਯੋਗ ਹਰਕਤ ਕਰਨ ਦੇ ਵਾਲੇ ਥਾਣੇਦਾਰ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ, ਪੁਲਿਸ ਵਿਭਾਗ ਵੱਲੋਂ ਥਾਣੇਦਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੋਸ਼ ਹੈ ਕਿ ਪੁਲਿਸ ਮੁਲਾਜ਼ਮ ਨੇ ਨਸ਼ੇ ਵਿੱਚ ਕੱਪੜੇ ਉਤਾਰ ਕੇ ਸ਼ਰਮਨਾਕ ਹਰਕਤਾਂ ਕੀਤੀਆਂ। ਇਸ ਦੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਗਈ ਸੀ। ਇਸ ਸਬੰਧੀ ਐੱਸਪੀ ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪੁਲਿਸ ਅਧਿਕਾਰੀ ਡੀਸੀ ਦਫ਼ਤਰ ਦੇ ਬਾਹਰ ਡਿਊਟੀ ‘ਤੇ ਤਾਇਨਾਤ ਸੀ।
ਦੱਸ ਦੇਈਏ ਕਿ ਵਾਇਰਲ ਵੀਡੀਓ ਵਿੱਚ ਪੁਲਿਸ ਮੁਲਾਜ਼ਮ ਸ਼ਰਾਬ ਦੇ ਨਸ਼ੇ ਵਿੱਚ ਇਤਰਾਜ਼ਯੋਗ ਹਰਕਤਾਂ ਕਰਦਾ ਦਿਖਾਈ ਦੇ ਰਿਹਾ ਹੈ। ਜਦਕਿ ਉਸਦੇ ਆਸ-ਪਾਸ ਦੇ ਲੋਕ ਉਸਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਵੀਡੀਓ ਤੋਂ ਬਾਅਦ ਇੱਕ ਹੋਰ ਪੁਲਿਸ ਮੁਲਾਜ਼ਮ ਉਸ ਪੁਲਿਸ ਅਧਿਕਾਰੀ ਨੂੰ ਅੰਦਰ ਲਿਜਾਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵਿਚਾਲੇ ਪੁਲਿਸ ਮੁਲਾਜ਼ਮ ਆਪਣੇ ਸਹਿਯੋਗੀ ਅਧਿਕਾਰੀਆਂ ਦੇ ਨਾਲ ਭਿੜਦੇ ਹੋਏ ਵੀ ਦਿਖਾਈ ਦੇ ਰਿਹਾ ਹੈ।
ਇਹ ਵੀ ਪੜ੍ਹੋ: ਅਵਾਰਾ ਕੁੱਤਿਆਂ ਦਾ ਆਤੰਕ, 5 ਸਾਲਾਂ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ, CCTV ‘ਚ ਘਟਨਾ ਕੈਦ
ਇਸ ਸਬੰਧੀ ਐੱਸਪੀ ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਾਜ਼ਮ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ‘ਤੇ ਸੀ। ਇੱਕ ਪੱਤਰਕਾਰ ਵੱਲੋਂ ਬਣਾਈ ਗਈ ਵੀਡੀਓ ਵਾਇਰਲ ਹੋ ਗਈ ਸੀ ਜਿਸ ਵਿੱਚ ਦਿਖਾਇਆ ਗਿਆ ਸੀ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਡਿਊਟੀ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਮੁਅੱਤਲੀ ਦੀ ਰਿਪੋਰਟ ਭੇਜ ਦਿੱਤੀ ਗਈ ਹੈ ਤੇ ਉਨ੍ਹਾਂ ਦੇ ਖਿਲਾਫ਼ ਜਾਂਚ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: