ਪੰਜਾਬ ਵਿੱਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌ.ਤ ਹੋਣ ਦੀ ਖਬਰ ਸਾਹਮਣੇ ਆਉਂਦੀ ਹੈ।ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌ.ਤ ਹੋ ਹਈ । ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਘਰੋਂ ਕਟਿੰਗ ਕਰਵਾਉਣ ਨਿਕਲਿਆ ਸੀ ਪਰ ਵਾਪਸ ਘਰ ਨਹੀਂ ਆਇਆ।
ਜਦੋਂ ਪਰਿਵਾਰ ਵੱਲੋ ਨੌਜਵਾਨ ਦੀ ਭਾਲ ਕੀਤੀ ਗਈ ਤਾਂ ਨੌਜਵਾਨ ਦੀ ਲਾ.ਸ਼ ਪੈਟਰੋਲ ਪੰਪ ਦੇ ਬਾਥਰੂਮ ਵਿੱਚ ਪਈ ਮਿਲੀ। ਮ੍ਰਿਤਕ ਦੀ ਪਹਿਚਾਣ ਜਸਮੀਤ ਸਿੰਘ ਵਜੋਂ ਹੋਈ ਹੈ। ਲਾ.ਸ਼ ਦੇਖ ਕੇ ਪੈਟਰੋਲ ਪੰਪ ਦੇ ਕਰਿੰਦੇ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਦੇ ਅਧੀਨ ਚੌਕੀ ਮਰਾਡੋ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾ.ਸ਼ ਕਬਜ਼ੇ ਵਿੱਚ ਲੈ ਕੇ ਪੁਲਿਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤੀ ਹੈ । ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਅਣਪਛਾਤੇ ਲੋਕਾਂ ਦੇ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਮੁੜ ਸੁਰਖੀਆਂ ‘ਚ ਆਈ ਫਰੀਦਕੋਟ ਜੇਲ੍ਹ ! ਮੂਸੇਵਾਲਾ ਦੇ ਕਾ.ਤਲ ਤੋਂ ਬਰਾਮਦ ਹੋਇਆ Android ਮੋਬਾਇਲ
ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਬਾਜਵਾ ਨੇ ਪੁਲਿਸ ਨੂੰ ਦੱਸਿਆ ਹੈ ਕਿ ਜਸਮੀਤ ਐਤਵਾਰ ਨੂੰ ਘਰੋਂ ਹੇਅਰ ਡਰੈਸਰ ਕੋਲ ਕਟਿੰਗ ਕਰਵਾਉਣ ਲਈ ਘਰੋਂ ਮੋਟਰਸਾਈਕਲ ਲੈ ਕੇ ਨਿਕਲਿਆ ਸੀ, ਪਰ ਉਹ ਘਰ ਵਾਪਸ ਨਹੀਂ ਆਇਆ । ਸ਼ਾਮ ਨੂੰ ਉਸ ਨੂੰ ਕਾਲ ਆਈ ਕਿ ਈਸ਼ਵਰ ਨਗਰ ਸਥਿਤ ਪੈਟਰੋਲ ਪੰਪ ਦੇ ਬਾਥਰੂਮ ਵਿੱਚ ਉਸ ਦੇ ਬੇਟੇ ਜਸਮੀਤ ਦੀ ਲਾ.ਸ਼ ਪਈ ਹੋਈ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਇੱਕ CCTV ਫੁਟੇਜ ਮਿਲੀ ਹੈ, ਜਿਸ ਵਿੱਚ ਇੱਕ ਬਾਈਕ’ਤੇ ਸਵਾਰ ਹੋ ਕੇ 2 ਨੌਜਵਾਨ ਆਏ ਸੀ, ਜਿਨ੍ਹਾਂ ਨੇ ਉਸ ਨੂੰ ਨਸ਼ਾ ਦਿੱਤਾ ਸੀ । ਪੁਲਿਸ ਨੇ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: