ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ‘ਚ ਕੁਝ ਹਮਲਾਵਰਾਂ ਨੇ ਸਾਬਕਾ ਸਰਪੰਚ ਦੀ ਗੋ.ਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਘਟਨਾ ‘ਚ ਹੋਰ 2 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸਥਾਨਕ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਸਾਬਕਾ ਸਰਪੰਚ ਦੀ ਪਛਾਣ ਸਰਵਣ ਸਿੰਘ (65) ਵਜੋਂ ਹੋਈ ਹੈ।
ਇਸ ਘਟਨਾ ਸਬੰਧੀ ਬਟਾਲਾ ਦੇ SSP ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਵਿੱਚ ਕੁੱਲ 7 ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਚੋਂ 3 ਦੋਸ਼ੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਨਾਲ ਹੀ ਬਾਕੀ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਨੇ ਵੀਡੀਓ ਵੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ : ਦੇਸ਼ ‘ਚ 74 ਦਵਾਈਆਂ ਦੀਆਂ ਕੀਮਤਾਂ ਵਧੀਆਂ, ਹੁਣ ਹਰ ਸਾਲ 10 ਫੀਸਦੀ ਵਧਣਗੇ ਰੇਟ
ਮਾਮਲੇ ਵਿੱਚ ਮ੍ਰਿਤਕ ਸਰਵਣ ਸਿੰਘ ਦੇ ਪੁੱਤਰ ਜਤਿੰਦਰ ਨੇ ਪੁਲਿਸ ਨੂੰ ਹਮਲਾਵਰਾਂ ਵਿੱਚੋਂ ਕੁਝ ਮੁਲਜ਼ਮਾਂ ਦੇ ਨਾਂ ਦੱਸੇ ਸਨ। ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਲਈ ਦੋ ਵਾਹਨਾਂ ਵਿੱਚ ਸਵਾਰ ਅੱਠ ਹਮਲਾਵਰਾਂ ਦੀ ਸ਼ਮੂਲੀਅਤ ਦੱਸੀ ਸੀ। ਜਤਿੰਦਰ ਨੇ ਦੱਸਿਆ ਕਿ ਪਿਤਾ ਸਰਵਣ ਸਿੰਘ ਘਰ ਦੇ ਬਾਹਰ ਬੈਠੇ ਸਨ। ਉਸੇ ਸਮੇਂ ਹਮਲਾਵਰ ਘਰ ਦੇ ਬਾਹਰ ਪਹੁੰਚ ਗਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ‘ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸ਼ਿਕਾਇਤਕਰਤਾ ਜਤਿੰਦਰ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਕਿ ਕਿਸ ਕਾਰਨਾਂ ਕਰਕੇ ਉਸ ਦੇ ਪਿਤਾ ‘ਤੇ ਹਮਲਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਹਮਲਾਵਰਾਂ ‘ਤੇ ਕਈ ਮਾਮਲਿਆਂ ‘ਤੇ ਕੇਸ ਚੱਲ ਰਹੇ ਹਨ ਅਤੇ ਪਹਿਲਾਂ ਦੋ ਕਤਲ ਕੇਸਾਂ ਵਿੱਚ ਬਰੀ ਹੋ ਚੁੱਕੇ ਹਨ। ਹਮਲਾਵਰਾਂ ‘ਤੇ ਹਥਿਆਰ ਜ਼ਬਤ ਨਾ ਕਰਨ ਦਾ ਵੀ ਦੋਸ਼ ਹੈ।
DSP ਗੁਰਬਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਘਟਨਾ ਵਿੱਚ ਜ਼ਖ਼ਮੀ ਹੋਏ ਦੋ ਹੋਰ ਵਿਅਕਤੀਆਂ ਦੇ ਵੀ ਬਿਆਨ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਸ਼ੁਰੂ ਕੀਤੀ ਜਾਵੇਗੀ।