ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 16 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।
ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ‘ਤੇ ਕਰੀਬ 16 ਕਰੋੜ ਰੁਪਏ ਖਰਚ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇੰਡੀਆ ਗੇਟ ਤੋਂ ਰੇਲਵੇ ਸਟੇਸ਼ਨ ਤੱਕ ਜੀ.ਟੀ. ਰੋਡ ਦੀ ਰੀ-ਕੰਡੀਸ਼ਨਿੰਗ ਤੇ ਡਿਵੈਲਪਮੈਂਟ ਲਈ ਤਕਰੀਬਨ 15 ਕਰੋੜ ਰੁਪਏ ਖਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਟੋਲ ਪਲਾਜ਼ਾ ‘ਤੇ ਬੇਕਾਬੂ ਐਂਬੂਲੈਂਸ ਖੰਭੇ ਨਾਲ ਟਕਰਾਈ, ਹਾਦਸਾ ‘ਚ ਇੱਕ ਵਿਅਕਤੀ ਦੀ ਮੌ.ਤ
ਇਸ ਦੇ ਨਾਲ ਹੀ ਸੁੰਦਰੀਕਰਨ ਲਈ ਸੀਮਿੰਟ ਆਧਾਰਿਤ ਪੇਂਟ ਨਾਲ ਪੁਲਾਂ ਦੀ ਪੇਂਟਿੰਗ ‘ਤੇ ਲਗਭਗ 48 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਕਿਨਾਰਿਆਂ, ਕਰਬ ਸਟੋਨ, ਸਟਰੀਟ ਲਾਈਟ ਦੇ ਖੰਭਿਆਂ ਅਤੇ ਗੈਂਟਰੀਆਂ ਆਦਿ ਅਤੇ ਪੇਂਟਿੰਗ ਲਈ ਲਗਭਗ 49 ਲੱਖ ਰੁਪਏ ਖਰਚੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਮੰਤਰੀ ਨਿੱਜਰ ਨੇ ਅੱਗੇ ਦੱਸਿਆ ਕਿ ਕਬੀਰ ਪਾਰਕ ਐਕਸਟੈਂਸ਼ਨ ਸਕੀਮ ਵਿੱਚ ਫੁੱਟਪਾਥ ਦੀ ਮੁਰੰਮਤ, ਸੜਕ ਸੁਰੱਖਿਆ ਚਿੰਨ੍ਹ ਅਤੇ ਵਿਸ਼ੇਸ਼ਤਾਵਾਂ ਦੇ ਨਿਰਮਾਣ ਲਈ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।