ਪੰਜਾਬ ਦੇ ਬਰਨਾਲਾ ਦੇ ਨੇੜਲੇ ਕਸਬਾ ਧਨੌਲਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਰਾਤ ਕਰੀਬ 1 ਵਜੇ ਵਾਪਰਿਆ ਸੀ। ਇਸ ਹਾਦਸੇ ਵਿੱਚ ਕਾਰ ਦੇ ਦੋ ਟੁਕੜੇ ਹੋ ਗਏ। ਕਾਰ ‘ਚ ਸਵਾਰ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਕਾਰ ਧਨੌਲਾ ਤੋਂ ਬਰਨਾਲਾ ਵੱਲ ਜਾ ਰਹੀ ਸੀ। ਕਾਰ ਵਿੱਚ ਕਰਨ ਸਿੰਘ (19) ਵਾਸੀ ਪਟਿਆਲਾ, ਇੱਕ ਹੋਰ ਵਿਅਕਤੀ ਗੋਲੂ (20) ਵਾਸੀ ਕੈਥਲ ਅਤੇ ਹੈਪੀ (30) ਵਾਸੀ ਪਟਿਆਲਾ ਸਵਾਰ ਸਨ। ਤਿੰਨੋਂ ਨੌਜਵਾਨ ਰਜਵਾੜਾ ਢਾਬੇ ਤੋਂ ਖਾਣਾ ਖਾ ਕੇ ਬਰਨਾਲਾ ਜਾ ਰਹੇ ਸਨ। ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।
ਸੂਚਨਾ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ ਅਤੇ ਕਾਰ ਦੇ ਦੋ ਟੁਕੜੇ ਹੋ ਗਏ। ਇਸ ਵਿੱਚ ਕਰਨ ਅਤੇ ਗੋਲੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਹੈਪੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਲਈ ਉਸ ਨੂੰ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਗੁਜਰਾਤ ਦੇ ਕੱਛ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.1 ਰਹੀ ਤੀਬਰਤਾ
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ SHO ਮਨਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਰਜਵਾੜਾ ਢਾਬੇ ਤੋਂ ਖਾਣਾ ਖਾ ਕੇ ਬਰਨਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਉਹ ਅਣਪਛਾਤੇ ਵਾਹਨ ਵੱਲੋਂ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਿਸ ਨੇ ਧਾਰਾ 304A ਤਹਿਤ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: